ਨਵੀਂ ਦਿੱਲੀ, 13 ਜੂਨ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ‘ਨੈਸ਼ਨਲ ਹੈਰਾਲਡ’ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੋਮਵਾਰ ਨੂੰ ਈਡੀ ਅੱਗੇ ਪੇਸ਼ ਹੋਏ। ਇਸ ਮੌਕੇ ਰਾਹੁਲ ਨੂੰ ਸਮਰਥਨ ਦੇਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਸਮੇਤ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਵਿੱਚ ਗਿਣਤੀ ਵਿੱਚ ਵਰਕਰ ਵੀ ਈਡੀ ਦਫਤਰ ਪੁੱਜੇ। ਰਾਹੁਲ ਗਾਂਧੀ ਈਡੀ ਦਫ਼ਤਰ ਜਾਣ ਸਮੇਂ ਕਾਂਗਰਸ ਦਫ਼ਤਰ ਤੋਂ ਕੁਝ ਦੂਰ ਤਕ ਪੈਦਲ ਗਏ। ਪੁਲੀਸ ਨੇ ਇਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਰੋਕ ਦਿੱਤਾ। ਰਾਹੁਲ ਦਾ ਕਾਫਲਾ ਸਵੇਰੇ 11 ਵਜੇ ਦੇ ਕਰੀਬ ਈਡੀ ਦਫ਼ਤਰ ਪੁੱਜਾ। ਇਸ ਤੋਂ ਪਹਿਲਾਂ ਪਾਰਟੀ ਵੱਲੋਂ ਐਲਾਨੇ ਮਾਰਚ ਦੇ ਮੱਦੇਨਜ਼ਰ ਪੁਲੀਸ ਨੇ ਕਈ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਪਾਰਟੀ ਦਫ਼ਤਰ ਦੁਆਲੇ ਧਾਰਾ 144 ਲਗਾ ਦਿੱਤੀ।