ਚੰਡੀਗੜ੍ਹ, 4 ਫਰਵਰੀ
ਕਾਂਗਰਸ ਆਗੂ ਰਾਹੁਲ ਗਾਂਧੀ 6 ਫਰਵਰੀ ਨੂੰ ਲੁਧਿਆਣਾ ਵਿਚ ਵਰਚੁਅਲ ਕਾਨਫਰੰਸ ਕਰਕੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨਗੇ ਅਤੇ ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਮੌਜੂਦ ਰਹਿਣਗੇ। ਕਾਂਗਰਸ ਨੇ ਚਿਹਰਾ ਐਲਾਨਣ ਤੋਂ ਪਹਿਲਾਂ ਪਾਰਟੀ ਅੰਦਰ ਚੰਨੀ ਦੇ ਹੱਕ ’ਚ ਹਵਾ ਬਣਾਉਣੀ ਸ਼ੁਰੂ ਕਰ ਦਿੱਤੀ ਹੈ।