• ਸੋਮ.. ਜੂਨ 5th, 2023

ਰੂਸ ਨੇ ਯੂਕਰੇਨ ਦੇ ਪਰਮਾਣੂ ਪਾਵਰ ਪਲਾਂਟ ’ਤੇ ਹਮਲਾ ਕੀਤਾ: ਅੱਗ ਲੱਗਣ ਬਾਅਦ ਰੇਡੀਏਸ਼ਨ ਦਾ ਪੱਧਰ ਵਧਿਆ

ukraine russia war images

ਕੀਵ, 4 ਮਾਰਚ

ਯੂਰਪ ਦੇ ਸਭ ਤੋਂ ਵੱਡੇ ਪਰਮਾਣੂ ਪਾਵਰ ਪਲਾਂਟ ਦੇ ਬੁਲਾਰੇ ਨੇ ਕਿਹਾ ਕਿ ਦੱਖਣੀ ਯੂਕਰੇਨ ਦੇ ਸ਼ਹਿਰ ਐਨਰਹੋਦਰ ਵਿੱਚ ਪਾਵਰ ਪਲਾਂਟ ‘ਤੇ ਰੂਸੀ ਫੌਜੀ ਹਮਲੇ ਕਾਰਨ ਅੱਗ ਲਗਾ ਗਈ। ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਜ਼ਪੋਰੀਜ਼ੀਆ ਪਰਮਾਣੂ ਪਲਾਂਟ ਦੇ ਆਲੇ ਦੁਆਲੇ ਦੇ ਖੇਤਰ ਵਿੱਚ ਰੇਡੀਏਸ਼ਨ ਦਾ ਪੱਧਰ ਵੱਧ ਗਿਆ ਹੈ। ਦੇਸ਼ ਦੀ 25 ਫੀਸਦੀ ਬਿਜਲੀ ਦਾ ਉਤਪਾਦਨ ਇਸ ਸਥਾਨ ‘ਤੇ ਹੁੰਦਾ ਹੈ। ਹਾਲੇ ਤੱਕ ਇਹ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ। ਸੂਤਰਾਂ ਮੁਤਾਬਕ ਅੱਗ ਬੁਝਾਉਣ ਲਈ ਲੜਾਈ ਰੋਕਣੀ ਬੇਹੱਦ ਜ਼ਰੂਰੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।