• ਐਤਃ. ਅਕਤੂਃ 1st, 2023

ਰੂਸ-ਯੂਕਰੇਨ ਜੰਗ ’ਚ ਕੋਈ ਵੀ ਜੇਤੂ ਨਹੀਂ ਹੋਵੇਗਾ: ਮੋਦੀ

PM Modi With German Chancellor Olaf Schulz

ਬਰਲਿਨ, 3 ਮਈ

ਭਾਰਤ ਵੱਲੋਂ ਹਮੇਸ਼ਾ ਸ਼ਾਂਤੀ ਦੀ ਵਕਾਲਤ ਕਰਨ ਦਾ ਦਾਅਵਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਦਾ ਮੰਨਣਾ ਹੈ ਕਿ ਰੂਸ-ਯੂਕਰੇਨ ਜੰਗ ’ਚ ਕੋਈ ਵੀ ਜੇਤੂ ਨਹੀਂ ਹੋਵੇਗਾ ਅਤੇ ਸਾਰਿਆਂ ਨੂੰ ਇਸ ਜੰਗ ਕਾਰਨ ਨੁਕਸਾਨ ਭੁਗਤਨਾ ਹੋਵੇਗਾ। ਜਰਮਨ ਚਾਂਸਲਰ ਓਲਫ਼ ਸ਼ੁਲਜ਼ ਨਾਲ ਇਥੇ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਯੂਕਰੇਨ ਸੰਕਟ ਦੀ ਸ਼ੁਰੂਆਤ ਤੋਂ ਹੀ ਭਾਰਤ ਨੇ ਹਮਲੇ ਤੁਰੰਤ ਰੋਕਣ ਦਾ ਸੱਦਾ ਦਿੰਦਿਆਂ ਜ਼ੋਰ ਦਿੱਤਾ ਸੀ ਕਿ ਸਿਰਫ਼ ਗੱਲਬਾਤ ਰਾਹੀਂ ਵਿਵਾਦ ਦਾ ਹੱਲ ਕੱਢਿਆ ਜਾ ਸਕਦਾ ਹੈ। ਇਸ ਦੌਰਾਨ ਦੋਵੇਂ ਮੁਲਕਾਂ ਦੇ ਆਗੂਆਂ ਅਤੇ ਵਫ਼ਦ ਵਿਚਕਾਰ ਹੋਈ ਗੱਲਬਾਤ ਤੋਂ ਬਾਅਦ ਸਥਾਈ ਵਿਕਾਸ ’ਤੇ ਧਿਆਨ ਕੇਂਦਰਿਤ ਕਰਦਿਆਂ ਕਈ ਸਮਝੌਤਿਆਂ ’ਤੇ ਦਸਤਖ਼ਤ ਕੀਤੇ ਗਏ ਜਿਸ ਤਹਿਤ ਸਾਫ਼ ਊਰਜਾ ਦੀ ਵਰਤੋਂ ਨੂੰ 2030 ਤੱਕ ਉਤਸ਼ਾਹਿਤ ਕਰਨ ਲਈ ਭਾਰਤ ਨੂੰ 10.5 ਅਰਬ ਡਾਲਰ ਦੀ ਸਹਾਇਤਾ ਮਿਲੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।