ਦਿਓਗੜ੍ਹ, 13 ਅਪਰੈਲ
ਝਾਰਖੰਡ ਦੇ ਦਿਓਗੜ੍ਹ ਜ਼ਿਲ੍ਹੇ ’ਚ ਕੇਬਲ ਕਾਰਾਂ ’ਚ ਫਸੇ ਸਾਰੇ ਸੈਲਾਨੀਆਂ ਨੂੰ ਸੁਰੱਖਿਅਤ ਕੱਢ ਲਿਆ ਗਿਆ ਹੈ ਜਦਕਿ ਕੇਬਲ ਕਾਰ ਤੋਂ ਹੈਲੀਕਾਪਟਰ ’ਚ ਸਵਾਰ ਹੋਣ ਦੌਰਾਨ ਇੱਕ ਮਹਿਲਾ ਦੀ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ। ਇਸ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ ਤਿੰਨ ਹੋ ਗਈ ਹੈ। ਇਸ ਦੌਰਾਨ ਝਾਰਖੰਡ ਹਾਈ ਕੋਰਟ ਨੇ ਇਸ ਘਟਨਾ ਦਾ ‘ਆਪੂ’ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੂੰ 25 ਅਪਰੈਲ ਤੱਕ ਰਿਪੋਰਟ ਦਾਖ਼ਲ ਕਰਨ ਲਈ ਆਖ ਿਦੱਤਾ ਹੈ। ਉਧਰ ਗ੍ਰਹਿ ਸਕੱਤਰ ਅਜੈ ਭੱਲਾ ਨੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਇਲਾਕਿਆਂ ’ਚ ਰੋਪਵੇਅ ਪ੍ਰਾਜੈਕਟਾਂ ’ਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਤੇ ਕਿਸੇ ਵੀ ਹੰਗਾਮੀ ਹਾਲਾਤ ਨਾਲ ਨਜਿੱਠਣ ਦੀਆਂ ਤਿਆਰੀਆਂ ਯਕੀਨੀ ਬਣਾ ਕੇ ਰੱਖਣ।