ਲਖਨਊ, 11 ਫਰਵਰੀ
ਲਖੀਮਪੁਰ ਖੀਰੀ ਘਟਨਾ ਦੇ ਮੁੱਖ ਮੁਲਜ਼ਮਾਂ ’ਚੋਂ ਇਕ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ ਮਿਸ਼ਰਾ ਨੂੰ ਅਲਾਹਾਬਾਦ ਹਾਈ ਕੋਰਟ ਨੇ ਅੱਜ ਜ਼ਮਾਨਤ ਦੇ ਦਿੱਤੀ। ਲਖੀਮਪੁਰ ਖੀਰੀ ’ਚ ਪਿਛਲੇ ਸਾਲ ਚਾਰ ਕਿਸਾਨਾਂ ਸਮੇਤ ਅੱਠ ਵਿਅਕਤੀ ਹਲਾਕ ਹੋ ਗਏ ਸਨ। ਹਾਈ ਕੋਰਟ ਦੇ ਲਖਨਊ ਬੈਂਚ ਨੇ ਆਸ਼ੀਸ਼ ਮਿਸ਼ਰਾ ਦੀ ਅਰਜ਼ੀ ’ਤੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਸੁਣਵਾਈ ਮਗਰੋਂ 18 ਜਨਵਰੀ ਨੂੰ ਫ਼ੈਸਲਾ ਰਾਖਵਾਂ ਰੱਖ ਲਿਆ ਸੀ।