ਨਵੀਂ ਦਿੱਲੀ, 22 ਫਰਵਰੀ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਵਿਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਤੇ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅਲਾਹਬਾਦ ਹਾਈ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਹੈ। ਲਖੀਮਪੁਰ ਖੀਰੀ ਵਿਚ ਪਿਛਲੇ ਸਾਲ 3 ਅਕਤੂਬਰ ਨੂੰ ਹੋਈ ਹਿੰਸਾ ਵਿਚ ਚਾਰ ਕਿਸਾਨਾਂ ਸਣੇ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ।