ਨਵੀਂ ਦਿੱਲੀ, 4 ਜੂਨ
ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਨੂੰ ਮਰਵਾਉਣ ਦੀ ਸਾਜ਼ਿਸ਼ ਕੈਨੇਡਾ ਬੈਠੇ ਗੋਲਡੀ ਬਰਾੜ ਸਣੇ ਉਸ ਦੇ ਗਰੋਹ ਮੈਂਬਰਾਂ ਵੱਲੋਂ ਘੜੇ ਜਾਣ ਦੀ ਗੱਲ ਕਬੂਲੀ ਹੈ। ਬਿਸ਼ਨੋਈ, ਜੋ ਇਸ ਵੇਲੇ ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਦੀ ਹਿਰਾਸਤ ਵਿੱਚ ਹੈ, ਮੁਤਾਬਕ ਮੂਸੇਵਾਲਾ ਅਕਾਲੀ ਦਲ ਦੇ ਨੌਜਵਾਨ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ ਦੀ ਪਿਛਲੇ ਸਾਲ 7 ਅਗਸਤ ਨੂੰ ਹੋਈ ਹੱਤਿਆ ਵਿੱਚ ਸ਼ਾਮਲ ਸੀ, ਜੋ ਉਸ ਅਤੇ ਪੰਜਾਬੀ ਗਾਇਕ ਦਰਮਿਆਨ ‘ਟਕਰਾਅ’ ਦੀ ਵਜ੍ਹਾ ਸੀ। ਤਫ਼ਤੀਸ਼ੀ ਅਧਿਕਾਰੀਆਂ ਨੇ ਕਿਹਾ ਕਿ ਬਿਸ਼ਨੋਈ ਜਾਂਚ ਵਿੱਚ ਸਹਿਯੋਗ ਦੇਣ ਤੋਂ ਇਨਕਾਰੀ ਹੈ ਅਤੇ ਉਸ ਨੇ ਮੂਸੇਵਾਲਾ ਦੀ ਹੱਤਿਆ ਦੀ ਸਾਜ਼ਿਸ਼ ਘੜਨ ਤੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਅਸਲ ਬੰਦਿਆਂ ਦੇ ਨਾਂ ਅਜੇ ਤੱਕ ਨਹੀਂ ਦੱਸੇ।