ਨਵੀਂ ਦਿੱਲੀ, 7 ਅਪਰੈਲ
ਅੱਜ ‘ਵਿਸ਼ਵ ਸਿਹਤ ਦਿਵਸ’ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਰਕਾਰ ਨਾਗਰਿਕਾਂ ਨੂੰ ਚੰਗੀ ਮਿਆਰੀ ਵਾਲੀਆਂ ਸਸਤੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ’ਤੇ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਸਿਹਤ ਢਾਂਚੇ ਦੇ ਵਿਸਤਾਰ ਲਈ ਅਣਥੱਕ ਮਿਹਨਤ ਕਰ ਰਹੀ ਹੈ। ਵਿਸ਼ਵ ਸਿਹਤ ਸੰਗਠਨ ਨੇ ਹਰ ਸਾਲ 7 ਅਪਰੈਲ ਨੂੰ ਵਿਸ਼ਵ ਸਿਹਤ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ।