• ਮੰਗਲਵਾਰ. ਮਾਰਚ 21st, 2023

ਧਰਨਿਆਂ ਨੇ ਪੰਜਾਬ ਸਰਕਾਰ ਦੇ ਨੱਕ ਵਿੱਚ ਕੀਤਾ ਦਮ, ਹੁਣ ਪ੍ਰਦਰਸ਼ਨ ਕਰ ਰਹੇ ਐਂਬੂਲੈਂਸ ਮੁਲਾਜ਼ਮਾਂ ਨੇ ਦਿੱਤਾ ਅਲਟੀਮੇਟਮ |

INDERJEET SINGH

ਐਂਬੂਲੈਂਸ 108 ਮੁਲਾਜ਼ਮ ਐਸੋਸੀਏਸ਼ਨ ਨੇ ਕਿਹਾ ਕਿ ਜੇਕਰ 15 ਜਨਵਰੀ ਤਕ ਦਿਨ ਦੇ 12 ਵਜੇ ਤਕ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਵਫ਼ਦ ਨੂੰ ਨਾ ਮਿਲੇ ਤਾਂ ਉਹ ਸੰਘਰਸ਼ ਤੇਜ਼ ਕਰਦੇ ਹੋਏ ਰੋਡ ਜਾਮ ਕਰ ਦੇਣਗੇ।

ਐਸੋਸੀਏਸ਼ਨ ਵੱਲੋਂ ਜਾਰੀ ਇਸ ਅਲਟੀਮੇਟਮ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦੇ ਰਹੇ, ਜਿਸ ਕਰ ਕੇ ਉਨ੍ਹਾਂ ਨੂੰ ਪੰਜਾਬ ’ਚ ਐਂਬੂਲੈਂਸ 108 ਦਾ ਕੰਮ ਠੱਪ ਕਰ ਕੇ ਹੜਤਾਲ ਕਰਨੀ ਪੈ ਰਹੀ ਹੈ।

ਜਿਕਰਯੋਗ ਹੈ ਕਿ ਐਸੋਸੀਏਸ਼ਨ ਦੀਆਂ ਮੁੱਖ ਮੰਗਾਂ ’ਚ ਠੇਕਾ ਪ੍ਰਥਾ ਨੂੰ ਖ਼ਤਮ ਕਰ ਕੇ ਪੰਜਾਬ ਸਰਕਾਰ ਦੇ ਅਧੀਨ ਮੁਲਾਜ਼ਮਾਂ ਨੂੰ ਨਿਯਮਤ ਕੀਤਾ ਜਾਵੇ, ਹਰਿਆਣਾ ਸਰਕਾਰ ਵਾਂਗ ਮੁਲਾਜ਼ਮਾਂ ਦੀ ਤਨਖ਼ਾਹ 30 ਤੋਂ ਵਧਾ ਕੇ 35 ਹਜ਼ਾਰ ਕੀਤੀ ਜਾਵੇ, 10 ਸਾਲਾਂ ਤੋਂ ਰੋਕਿਆ ਤਨਖ਼ਾਹ ਵਾਧਾ ਮੁਲਾਜ਼ਮਾਂ ਨੂੰ ਵਿਆਜ਼ ਸਮੇਤ ਦਿੱਤਾ ਜਾਵੇ, ਕੰਪਨੀ ਵੱਲੋਂ ਕੱਢੇ ਮੁਲਾਜ਼ਮਾਂ ਨੂੰ ਫੌਰਨ ਬਹਾਲ ਕੀਤਾ ਜਾਵੇ, 10 ਫ਼ੀਸਦੀ ਤਨਖ਼ਾਹ ਵਾਧਾ ਯਕੀਨੀ ਬਣਾਇਆ ਜਾਵੇ, ਹਰ ਮੁਲਾਜ਼ਮ ਦਾ 50 ਲੱਖ ਰੁਪਏ ਤਕ ਦਾ ਦੁਰਘਟਨਾ ਅਤੇ ਬੀਮਾਰੀ ਦਾ ਬੀਮਾ ਕੀਤਾ ਜਾਵੇ, ਸੇਵਾ ਦੌਰਾਨ ਜਾਨ ਗੁਆਉਣ ਵਾਲੇ ਮੁਲਾਜ਼ਮਾਂ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਅਤੇ ਪੈਨਸ਼ਨ ਦਿੱਤੀ ਜਾਵੇ।

ਦੂਜੇ ਪਾਸੇ ਸਪੱਸ਼ਟੀਕਰਨ ਦਿੰਦੇ ਹੋਏ ਮੈਡੀਕਲ ਹੈਲਥ ਕੇਅਰ ਲਿਮਟਿਡ ਦੇ ਪ੍ਰਾਜੈਕਟ ਹੈੱਡ ਨੇ ਦੱਸਿਆ ਕਿ ਇਹ ਪੂਰੀ ਤਰ੍ਹਾਂ ਕੰਟ੍ਰੈਕਚੁਅਲ ਪ੍ਰਾਜੈਕਟ ਹੈ ਜੋ ਨਿਯਮ ਅਤੇ ਸ਼ਰਤਾਂ ਦੇ ਮੁਤਾਬਕ ਕੀਤਾ ਗਿਆ ਹੈ। ਐਂਬੂਲੈਂਸ 108 ਸੇਵਾ ਮੁਲਾਜ਼ਮਾਂ ਦੀ ਤਨਖ਼ਾਹ ਪੰਜਾਬ ਸਰਕਾਰ ਦੇ ਮੁਤਾਬਕ ਨਿਰਧਾਰਤ ਕੀਤੀ ਜਾਂਦੀ ਹੈ। ਕੁਸ਼ਲ ਸ਼੍ਰੇਣੀ ਦੇ ਤਹਿਤ ਘੱਟੋ ਘੱਟ ਮਜ਼ਦੂਰੀ ਅਧਿਸੂਚਨਾ ਅਤੇ ਪਿਛਲੇ ਸਾਲ ਅਕਤੂਬਰ ਵਿਚ ਮੁਲਾਜ਼ਮਾਂ ਦੇ ਬਕਾਇਆ ਦੇ ਨਾਲ ਤਨਖਾਹ ਵਾਧਾ ਦਿੱਤਾ ਗਿਆ ਹੈ।
ਪਰ ਦੂਜੇ ਪਾਸੇ ਐਮਬੂਲੈਂਸ ਡਰਾਈਵਰ ਆਪਣੀਆਂ ਮੰਗਾਂ ਤੇ ਅੜੇ ਹੋਏ ਹਨ ਅਤੇ ਸਰਕਾਰ ਨੂੰ ਅਲਟੀਮੇਟਮ ਦੇ ਰਹੇ ਹਨ ਕੇ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਫਿਰ ਸੰਘਰਸ਼ ਹੋਰ ਤੇਜ ਕਰ ਦਿੱਤਾ ਜਾਵੇਗਾ. ਹੁਣ ਇਸ ਹੜਤਾਲ ਤੇ ਮਾਨ ਸਰਕਾਰ ਕਿ ਰੁੱਖ ਅਪਣਾਉਂਦੀ ਹੈ ਇਹ ਤਾ ਆਉਣ ਵਾਲਾ ਸਮਾਂ ਹੀ ਦੱਸੇਗਾ.

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।