ਅੰਮ੍ਰਿਤਸਰ, 9 ਮਾਰਚ
ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਬਜਟ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਬਜਟ ਇਜਲਾਸ 30 ਮਾਰਚ ਨੂੰ ਸੱਦ ਲਿਆ ਹੈ। ਇਜਲਾਸ ਦੌਰਾਨ ਵਿੱਤੀ ਵਰ੍ਹੇ 2022-23 ਲਈ ਸਾਲਾਨਾ ਬਜਟ ਪਾਸ ਕੀਤਾ ਜਾਵੇਗਾ, ਜਿਸ ਵਿੱਚ ਭਵਿੱਖ ਦੇ ਕਈ ਕਾਰਜਾਂ ਨੂੰ ਤਰਜੀਹਾਂ ਦਿੱਤੀਆਂ ਜਾਣਗੀਆਂ।