ਸ੍ਰੀ ਆਨੰਦਪੁਰ ਸਾਹਿਬ, 14 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਸੋਮਵਾਰ ਦੇਰ ਰਾਤ ਦਿਲ ਦੀ ਗਤੀ ਰੁਕ ਜਾਣ ਕਾਰਨ ਦੇਹਾਂਤ ਹੋ ਗਿਆ। ਸੋਮਵਾਰ ਦੀ ਦੇਰ ਰਾਤ ਨੂੰ ਤਕਰੀਬਨ ਪੌਣੇ ਬਾਰਾਂ ਵਜੇ ਉਨ੍ਹਾਂ ਨੂੰ ਦੌਰਾ ਪੈਣ ਕਾਰਨ ਭਾਈ ਜੈਤਾ ਜੀ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਤਕਰੀਬਨ 12.18 ਵਜੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹ 66 ਸਾਲਾਂ ਦੇ ਸਨ ਅਤੇ ਕੁਝ ਸਾਲ ਪਹਿਲਾਂ ਉਨ੍ਹਾਂ ਨੇ ਗੁਰਦਿਆਂ ਦੀ ਬਿਮਾਰੀ ਕਾਰਨ ਗੁਰਦੇ ਤਬਦੀਲ ਕਰਵਾਏ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਮੰਗਲਵਾਰ 14 ਜੂਨ ਨੂੰ ਬਾਅਦ ਦੁਪਹਿਰ 4 ਵਜੇ ਚਰਨ ਗੰਗਾ ਸਮਸ਼ਾਨ ਘਾਟ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ।