• ਬੁੱਧਵਾਰ. ਫਰ. 8th, 2023

ਸਾਬਕਾ ਸਿਹਤ ਮੰਤਰੀ ਸਿੰਗਲਾ ਨੂੰ ਹਾਈ ਕੋਰਟ ਤੋਂ ਵੀ ਨਾ ਮਿਲੀ ਰਾਹਤ

AAP Former MLA Dr Vijay Singla In trouble

ਮੁਹਾਲੀ, 22 ਜੂਨ

ਭ੍ਰਿਸ਼ਟਾਚਾਰ ਦੇ ਕਥਿਤ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚੋਂ ਵੀ ਜ਼ਮਾਨਤ ਨਹੀਂ ਮਿਲੀ ਹੈ। ਹਾਈ ਕੋਰਟ ਨੇ ਸਿੰਗਲਾ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 4 ਜੁਲਾਈ ਤੱਕ ਟਾਲ ਦਿੱਤੀ ਹੈ। ਇਸ ਤੋਂ ਪਹਿਲਾਂ ਬੀਤੀ 10 ਜੂਨ ਨੂੰ ਮੁਹਾਲੀ ਅਦਾਲਤ ਨੇ ਸਿੰਗਲਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸੁਪਰਡੈਂਟ ਇੰਜਨੀਅਰ (ਐੱਸਈ) ਰਾਜਿੰਦਰ ਸਿੰਘ ਦੀ ਸ਼ਿਕਾਇਤ ’ਤੇ ਸਿੰਗਲਾ ਅਤੇ ਉਸ ਦੇ ਓਐੱਸਡੀ ਭਾਣਜੇ ਪਰਦੀਪ ਕੁਮਾਰ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਦੋਵੇਂ ਇਸ ਸਮੇਂ ਨਿਆਂਇਕ ਹਿਰਾਸਤ ਹੇਠ ਰੂਪਨਗਰ ਜੇਲ੍ਹ ਵਿੱਚ ਬੰਦ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।