ਚੰਡੀਗੜ੍ਹ, 11 ਅਪਰੈਲ
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਉਰਫ਼ ਰਾਜਾ ਵੜਿੰਗ ਨੇ ਅੱਜ ਸੂਬੇ ਵਿੱਚ ਜਥੇਬੰਦੀ ਨੂੰ ਮਜ਼ਬੂਤ ਕਰਨ ਦਾ ਅਹਿਦ ਲੈਂਦਿਆਂ ਪਾਰਟੀ ਦੇ ਹਰ ਆਗੂ ਅਤੇ ਵਰਕਰ ਨੂੰ ਨਾਲ ਲੈ ਕੇ ਚੱਲਣ ਦੀ ਗੱਲ ਆਖੀ ਹੈ। ਹਾਈ ਕਮਾਨ ਤਰਫ਼ੋਂ ਪੰਜਾਬ ’ਚ ਬਣਾਈ ਗਈ ਨਵੀਂ ਟੀਮ ਨੇ ਪਾਰਟੀ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨ ਦਾ ਵਾਅਦਾ ਕੀਤਾ ਹੈ।