ਨਵੀਂ ਦਿੱਲੀ
ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ 2016 ਵਿੱਚ ਪੰਜਾਬੀ ਭਾਸ਼ਾ ਸਿੱਖਣ ਦਾ ਮਕਸਦ ਨਾ ਪੂਰਾ ਹੋ ਸਕਿਆ ਤੇ ਉਹ ਪੰਜਾਬੀ ਭਾਸ਼ਾ ਦਾ ਗਿਆਨ ਨਾ ਲੈ ਸਕੇ। ਪੰਜਾਬ ਵਿੱਚੋਂ ਲੋਕ ਸਭਾ ਚੋਣਾਂ 2014 ‘ਚ 4 ਸੀਟਾਂ ਜਿੱਤਣ ਮਗਰੋਂ ਸ੍ਰੀ ਕੇਜਰੀਵਾਲ ਨੇ 2016 ਵਿੱਚ ਪੰਜਾਬੀ ਭਾਸ਼ਾ ਸਿੱਖਣ ਲਈ ਪੰਜਾਬੀ ਜਾਣਨ ਵਾਲੇ ਅਧਿਕਾਰੀਆਂ ਦੀਆਂ ਸੇਵਾਵਾਂ ਲਈਆਂ ਸਨ।