ਚੰਡੀਗੜ੍ਹ, 25 ਮਾਰਚ
ਕਾਂਗਰਸ ਨੇਤਾ ਨਵਜੋਤ ਸਿੱਧੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਬਰਗਾੜੀ ਮੁੱਦੇ ਬਾਰੇ ਪੁਰਾਣੀ ਵੀਡੀਓ ਪੋਸਟ ਕੀਤੀ ਹੈ ਅਤੇ ਉਨ੍ਹਾਂ ਨੂੰ ਇਸ ਮਾਮਲੇ ‘ਤੇ ਕਾਰਵਾਈ ਕਰਨ ਲਈ ਕਿਹਾ ਹੈ। ਵੀਡੀਓ ‘ਚ ਸ੍ਰੀ ਕੇਜਰੀਵਾਲ ਕਹਿ ਰਹੇ ਹਨ ਕਿ ਪੰਜਾਬ ਦੇ ਲੋਕ ਬਰਗਾੜੀ ਬੇਅਦਬੀ ਕਾਂਡ ‘ਤੇ ਗੁੱਸੇ ‘ਚ ਹਨ, ਉਹ ਚਾਹੁੰਦੇ ਹਨ ਕਿ ਇਸ ਕੇਸ ਦੇ ਮਾਸਟਰਮਾਈਂਡ ਨੂੰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕ ਜਾਣਦੇ ਹਨ ਕਿ ਦੋਸ਼ੀ ਕੌਣ ਹਨ, ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਪੋਰਟ ਦੇਖ ਸਕਦੇ ਹੋ।’ ਵੀਡੀਓ ਨੂੰ ਟੈਗ ਕਰਦੇ ਹੋਏ, ਸਿੱਧੂ ਨੇ ਟਵੀਟ ਵਿੱਚ ਪੁੱਛਿਆ, ‘ਹੁਣ ਤੁਹਾਨੂੰ ਕੌਣ ਰੋਕ ਰਿਹਾ ਹੈ…