• ਸ਼ੁੱਕਰਵਾਰ. ਜੂਨ 9th, 2023
PM Modi

ਨਵੀਂ ਦਿੱਲੀ, 28 ਅਪਰੈਲ

ਵਿਰੋਧੀ ਧਿਰਾਂ ਦੇ ਸ਼ਾਸਨ ਵਾਲੇ ਕਈ ਸੂਬਿਆਂ ’ਚ ਉੱਚੀਆਂ ਤੇਲ ਕੀਮਤਾਂ ਦਾ ਮੁੱਦਾ ਉਠਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਨੂੰ ਰਾਹਤ ਦੇਣ ਲਈ ਦੇਸ਼ ਹਿੱਤ ’ਚ ਤੇਲ ਕੀਮਤਾਂ ਤੋਂ ਵੈਟ ਘਟਾਉਣ। ਉਨ੍ਹਾਂ ਕਿਹਾ ਕਿ ਆਲਮੀ ਸੰਕਟ ਦੇ ਸਮੇਂ ’ਚ ਸਾਰੇ ਸੂਬੇ ਸਹਿਕਾਰੀ ਸੰਘਵਾਦ ਦੀ ਭਾਵਨਾ ਨਾਲ ਰਲ ਕੇ ਕੰਮ ਕਰਨ। ਸ੍ਰੀ ਮੋਦੀ ਨੇ ਪਿਛਲੇ ਸਾਲ ਨਵੰਬਰ ’ਚ ਆਪਣੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਤੋਂ ਐਕਸਾਈਜ਼ ਡਿਊਟੀ ਘਟਾਉਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਈ ਸੂਬਿਆਂ ਨੇ ਤੇਲ ਕੀਮਤਾਂ ’ਚ ਛੇ ਮਹੀਨਿਆਂ ਮਗਰੋਂ ਵੀ ਕਟੌਤੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਨਾਲ ਬੇਇਨਸਾਫ਼ੀ ਹੈ ਅਤੇ ਗੁਆਂਢੀ ਸੂਬਿਆਂ ਲਈ ਵੀ ਨੁਕਸਾਨਦੇਹ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।