• ਵੀਰਃ. ਫਰ. 2nd, 2023

ਸੋਨੀਆ ਨੇ ਸਿੱਧੂ ਸਣੇ ਪੰਜ ਸੂਬਾਈ ਪ੍ਰਧਾਨਾਂ ਤੋਂ ਅਸਤੀਫ਼ੇ ਮੰਗੇ

Sonia Gandhi

ਚੰਡੀਗੜ੍ਹ, 16 ਮਾਰਚ

ਕਾਂਗਰਸ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਹਾਲੀਆ ਅਸੈਂਬਲੀ ਚੋਣਾਂ ਵਿਚ ਪਾਰਟੀ ਨੂੰ ਮਿਲੀ ਨਮੋਸ਼ੀਜਨਕ ਹਾਰ ਮਗਰੋਂ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਣੇ ਪੰਜ ਰਾਜਾਂ ਦੇ ਪ੍ਰਧਾਨਾਂ ਤੋਂ ਅਸਤੀਫ਼ੇ ਮੰਗ ਲਏ ਹਨ। ਕਾਂਗਰਸ ਦੇ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਅੱਜ ਦੇਰ ਸ਼ਾਮ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ ਦੇ ਕਾਂਗਰਸ ਪ੍ਰਧਾਨਾਂ ਤੋਂ ਅਸਤੀਫ਼ੇ ਮੰਗ ਲਏ ਹਨ ਤਾਂ ਜੋ ਕਾਂਗਰਸ ਦਾ ਪੁਨਰਗਠਨ ਕੀਤਾ ਜਾ ਸਕੇ। ਕਾਂਗਰਸ ਹਾਈਕਮਾਨ ਅਸੈਂਬਲੀ ਚੋਣਾਂ ਵਿਚ ਮਿਲੀ ਹਾਰ ਮਗਰੋਂ ਪੰਜ ਸੂਬਿਆਂ ਵਿਚ ਵੱਡਾ ਫੇਰਬਦਲ ਕਰਨ ਦੇ ਰੌਂਅ ਵਿਚ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦਾ ਅਸਤੀਫ਼ਾ ਹੁਣ ਕਿਸੇ ਵੀ ਸਮੇਂ ਸਾਹਮਣੇ ਆ ਸਕਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।