ਨਵੀਂ ਦਿੱਲੀ, 3 ਫਰਵਰੀ
ਸੰਯੁਕਤ ਕਿਸਾਨ ਮੋਰਚੇ ਨੇ ਬਕਾਇਆ ਕਿਸਾਨ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਉੱਤਰ ਪ੍ਰਦੇਸ਼ ਸਣੇ ਹੋਰ ਰਾਜਾਂ ਦੇ ਕਿਸਾਨਾਂ ਨੂੰ ਅਗਾਮੀ ਚੋਣਾਂ ਵਿੱਚ ਭਾਜਪਾ ਨੂੰ ਸਜ਼ਾ ਦੇਣ ਦਾ ਹੋੋਕਾ ਦਿੱਤਾ ਹੈ। ਮੋਰਚੇ ਨੇ ਅੱਜ ਦਿੱਲੀ ਦੇ ਪ੍ਰੈੱਸ ਕਲੱਬ ਆਫ਼ ਇੰਡੀਆ ਵਿੱਚ ਕੀਤੀ ਪੱਤਰਕਾਰ ਮਿਲਣੀ ਦੌਰਾਨ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੇ ਕਿਸਾਨ ਵੋਟਰਾਂ ਦੇ ਨਾਂ ਇੱਕ ਬੇਨਤੀ ਪੱਤਰ ਵੀ ਜਾਰੀ ਕੀਤਾ।