ਬਿਊਰੋ ਰਿਪੋਰਟ , 16 ਮਈ
ਪਾਕਿਸਤਾਨ ਦੇ ਪੇਸ਼ਾਵਰ ਵਿੱਚ ਦੋ ਸਿੱਖ ਕਾਰੋਬਾਰੀਆਂ ਦੇ ਕਤਲ ਦੀ ਘਟਨਾ ਨੂੰ ਲੈ ਕੇ ਭਾਰਤ ਸਰਕਾਰ ਨੇ ਸਖ਼ਤ ਵਿਰੋਧ ਜਤਾਇਆ ਏ … ਇਸ ਸਬੰਧ ਵਿੱਚ ਵਿਦੇਸ਼ ਮੰਤਰਾਲੇ ਵੱਲੋਂ ਇੱਕ ਬਿਆਨ ਵੀ ਜਾਰੀ ਕੀਤਾ ਗਿਆ ਏ। ਮੰਤਰਾਲੇ ਨੇ ਕਿਹਾ ਕਿ ਸਭ ਤੋਂ ਦੁਖਦਾਈ ਗੱਲ ਇਹ ਏ ਕਿ ਗੁਆਂਢੀ ਦੇਸ਼ ਵਿੱਚ ਇਸ ਤਰ੍ਹਾਂ ਦੀ ਇਹ ਪਹਿਲੀ ਘਟਨਾ ਨਹੀਂ ਏ। ਭਾਰਤ ਨੇ ਦੁੱਖ ਪ੍ਰਗਟ ਕਰਦੇ ਹੋਏ ਪਾਕਿਸਤਾਨ ਤੋਂ ਘਟਨਾ ਦੀ ਤੁਰੰਤ ਜਾਂਚ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਏ।ਇਸ ਘਟਨਾ ਨੂੰ ਲੈ ਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਹਰਪ੍ਰੀਤ ਸਿੰਘ ਨੇ ਵੀ ਅਫਸੋਸ ਜਤਾਇਆ ਏ …ਉਹਨਾਂ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਇਸ ਤਰ੍ਹਾਂ ਦੀਆਂ ਘਟਨਾਵਾਂ ਤੇ ਰੋਕ ਲਗਾਵੇ ।