7 ਦਿਨਾਂ ਦੀ ਪੁਲਿਸ ਰਿਮਾਂਡ ਉੱਤੇ ਭੇਜਿਆ ਗਿਆ ਦੀਪ ਸਿੱਧੂ

ਨਵੀਂ ਦਿੱਲੀ : ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਬੀਤੀ ਰਾਤ ਕਰਨਾਲ ਤੋਂ ਗਿਰਫਤਾਰ ਕੀਤੇ ਗਏ ਦੀਪ ਸਿੱਧੂ ਨੂੰ ਅੱਜ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਤੀਸ ਹਜ਼ਾਰੀ ਕੋਰਟ ਵਿਚ ਪੇਸ਼ ਕੀਤਾ ਹੈ ਜਿੱਥੇ ਕੋਰਟ ਨੇ ਉਸ ਨੂੰ 7 ਦਿਨਾਂ ਦੀ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ।ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਦੀਪ ਸਿੱਧੂ ਦੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਕੋਰਟ ਨੇ ਕੇਵਲ ਇਕ ਹਫ਼ਤੇ ਦਾ ਰਿਮਾਂਡ ਹੀ ਮੰਜ਼ੂਰ ਕੀਤਾ ਹੈ। ਪੇਸ਼ੀ ਨੂੰ ਲੈ ਕੇ ਤੀਸ ਹਜ਼ਾਰੀ ਕੋਰਟ ਵਿਚ ਸੁੱਰਖਿਆ ਵਿਵਸਥਾ ਦੇ ਸਖਤ ਇੰਤਜ਼ਾਮ ਕੀਤੇ ਗਏ ਸਨ। ਓਧਰ ਦੀਪ ਸਿੱਧੂ ਵੱਲੋਂ ਪੇਸ਼ ਹੋਏ ਵਕੀਲ ਨੇ ਪੁਲਿਸ ਰਿਮਾਂਡ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਦੀਪ ਸਿੱਧੂ ਗਲਤ ਸਮੇਂ ਗਲਤ ਥਾਂ ਪਹੁੰਚ ਗਿਆ ਸੀ। ਉਸ ਨੇ ਭੱਜਣ ਦੀ ਕੋਸ਼ਿਸ਼ ਨਹੀਂ ਕੀਤੀ। ਦੂਜੇ ਪਾਸੇ ਪੁਲਿਸ ਨੇ ਕਿਹਾ ਹੈ ਕਿ ਦੀਪ ਸਿੱਧੂ ਦੇ ਖਿਲਾਫ ਵੀਡੀਓਗ੍ਰਾਫੀ ਸਬੂਤ ਉਪਲਬਧ ਹਨ। ਨਾਲ ਹੀ ਲੋਕਾਂ ਨੂੰ ਭੜਕਾਉਣ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦਾ ਮਾਮਲਾ ਹੈ। ਪੁਲਿਸ ਨੇ ਕਿਹਾ ਕਿ ਦੀਪ ਸਿੱਧੂ ਦੇ ਸੋਸ਼ਲ ਮੀਡੀਆ ਦੀ ਵੀ ਪੜਤਾਲ ਕਰਨੀ ਹੈ ਅਤੇ ਜਾਂਚ ਦੇ ਮਾਮਲੇ ਵਿਚ ਉਸ ਨੂੰ ਪੰਜਾਬ ਅਤੇ ਹਰਿਆਣਾ ਲੈ ਕੇ ਜਾਣਾ ਹੈ। ਕੋਰਟ ਵਿਚ ਪੁਲਿਸ ਨੇ ਕਿਹਾ ਕਿ ਕਿਸਾਨਾਂ ਨੇ ਟਰੈਕਟਰ ਪਰੇਡ ਦੌਰਾਨ ਨਿਯਮਾਂ ਦੀ ਉਲੰਘਣਾ ਕੀਤੀ। ਲਾਲ ਕਿਲ੍ਹੇ ਉੱਤੇ ਝੰਡਾ ਲਹਿਰਾਇਆ ਗਿਆ ਅਤੇ ਇਸ ਤੋਂ ਬਾਅਦ ਹਿੰਸਾ ਵਿਚ ਦੀਪ ਸਿੱਧੂ ਸੱਭ ਤੋਂ ਅੱਗੇ ਸੀ।

news

Leave a Reply

Your email address will not be published. Required fields are marked *