ਸਥਾਨਕ ਸਰਕਾਰਾਂ ਦੀਆਂ ਚੋਣਾਂ ’ਚ ਕੈਪਟਨ ਤੇ ਕਾਂਗਰਸੀ ਗੁੰਡਿਆਂ ਨੇ ਲੋਕਤੰਤਰ ਦਾ ਕੀਤਾ ਕਤਲ : ਹਰਪਾਲ ਚੀਮਾ

ਚੰਡੀਗੜ : ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿ ਉੱਤੇ ਕਾਂਗਰਸੀ ਗੁੰਡਿਆਂ ਵੱਲੋਂ ਸੂਬੇ ਭਰ ’ਚ ਕਈ ਥਾਵਾਂ ਉੱਤੇ ਬੂਥ ਕਬਜ਼ੇ ਅਤੇ ਸਾਡੇ ਵਰਕਰਾਂ ਉੱਤੇ ਕੀਤੇ ਹਮਲਿਆਂ ਦੀ ਅਸੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਵੱਲੋਂ ਕੀਤਾ ਗਿਆ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ”ਕੈਪਟਨ ਅਤੇ ਕਾਂਗਰਸੀ ਗੁੰਡਿਆਂ ਵੱਲੋਂ ਅੱਜ ਪੰਜਾਬ ਭਰ ਵਿੱਚ ਲੋਕਤੰਤਰ ਦਾ ਕਤਲ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੇ ਹਨ ਅਤੇ ਹੁਣ ਲੋਕਤੰਤਰ ਦਾ ਕਤਲ ਕਰ ਰਹੇ ਹਨ, ਕੈਪਟਨ ਅਮਰਿੰਦਰ ਆਪਣੀ ਨਿੱਜੀ ਜ਼ਿੰਮੇਵਾਰੀ ਸਮਝਦੇ ਹੋਏ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ”।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਤੋਂ ਹੀ ਇਹ ਸ਼ੱਕ ਪ੍ਰਗਟਾ ਰਹੀ ਸੀ ਕਿ ਕਾਂਗਰਸ ਚੋਣਾਂ ਲੁੱਟਣ ਦੇ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ, ਇਸ ਸਬੰਧੀ ਰਾਜ ਚੋਣ ਕਮਿਸ਼ਨ ਨੂੰ ਮਿਲਕੇ ਚੋਣਾਂ ਵਿੱਚ ਅਰਧ ਸੈਨਿਕ ਬਲ ਤੈਨਾਤ ਕਰਨ ਸਬੰਧੀ ਵੀ ਮੰਗ ਪੱਤਰ ਦਿੱਤਾ ਸੀ। ਪ੍ਰੰਤੂ ਉਸ ਨੂੰ ਗੰਭੀਰਤਾ ਨਾਲ ਨਾ ਲਏ ਜਾਣ ਕਾਰਨ ਅੱਜ ਪੰਜਾਬ ਵਿਚ ਲੋਕਤੰਤਰ ਦਾ ਕਤਲ ਹੋਇਆ ਹੈ।

ਹਰਪਾਲ ਚੀਮਾ ਮੁਤਾਬਕ ”ਕਾਂਗਰਸੀ ਗੁੰਡਿਆਂ ਵੱਲੋਂ ਕਈ ਥਾਵਾਂ ਉੱਤੇ ‘ਆਪ’ ਵਲੰਟੀਅਰਾਂ ਉੱਤੇ ਹਮਲਾ ਕੀਤਾ ਗਿਆ ਹੈ। ਪੱਟੀ ਵਿੱਚ ‘ਆਪ’ ਵਲੰਟੀਅਰ ਉੱਤੇ ਗੋਲੀ ਚਲਾਈ ਗਈ ਹੈ ਜਦੋਂ ਕਿ ਇਕ ਵਲੰਟੀਅਰ ਨੂੰ ਪੁਲਿਸ ਨੇ ਨਜਾਇਜ਼ ਤੌਰ ’ਤੇ ਗਿ੍ਰਫਤਾਰ ਕਰ ਲਿਆ। ਇਸੇ ਤਰਾਂ ਹੀ ਤਰਨਤਾਰਨ, ਰਾਜਪੁਰਾ, ਫਾਜ਼ਿਲਕਾ, ਫਿਰੋਜ਼ਪੁਰ, ਅਬੋਹਰ, ਜਲਾਲਾਬਾਦ, ਸਮਾਣਾ, ਧੂਰੀ, ਭਿੱਖੀਵਿੰਡ ਤੋਂ ਇਲਾਵਾ ਹੋਰ ਕਈ ਥਾਵਾਂ ਉੱਤੇ ਕਾਂਗਰਸੀ ਗੁੰਡਿਆਂ ਨੇ ਬੂਥ ਉਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ”। ਉਨ੍ਹਾਂ ਕਿਹਾ ਕਿ ਜਿਹੜੇ ਅਫਸਰ ਅੱਜ ਕਾਂਗਰਸ ਦੀ ਸਹਿ ਉੱਤੇ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਦੀ ਬਜਾਏ ਕਾਂਗਰਸੀ ਵਰਕਰ ਦੇ ਤੌਰ ਉੱਤੇ ਕੰਮ ਕਰ ਰਹੇ ਹਨ, ਉਨਾਂ ਉੱਤੇ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉੱਤੇ ਕਾਰਵਾਈ ਕੀਤੀ ਜਾਵੇਗੀ।

ਵਿਰੋਧੀ ਧੀਰ ਦੇ ਆਗੂ ਨੇ ਕਿਹਾ ਕਿ ”ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਹਾਰ ਤੋਂ ਡਰਦੇ ਹੋਏ ਅੱਜ ਸਰਕਾਰੀ ਤੰਤਰ ਦੀ ਸਹਿ ਉੱਤੇ ਕਾਂਗਰਸੀ ਗੁੰਡਿਆਂ ਵੱਲੋਂ ਸ਼ਰੇਆਮ ਗੁੰਡਾਗਰਦੀ ਕਰਵਾਈ ਹੈ। ਕੈਪਟਨ ਅਮਰਿੰਦਰ ਸਿੰਘ ਲੋਕਾਂ ਨੂੰ ਡਰਾ ਧਮਕਾ ਕੇ ਆਪਣੀ ਹਾਰ ਨੂੰ ਜਿੱਤ ਵਿੱਚ ਨਹੀਂ ਬਦਲ ਸਕਦੇ”। ਉਨ੍ਹਾਂ ਦਾਅਵਾ ਕੀਤਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਉਮੀਦਵਾਰ ਚੋਣਾਂ ਜਿੱਤਣਗੇ।

news

Leave a Reply

Your email address will not be published. Required fields are marked *