ਚੰਡੀਗੜ੍ਹ : ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮੁੜ ਵੱਧਦੇ ਕੇਸਾਂ ਦੇ ਮੱਦੇਨਜ਼ਰ ਅੱਜ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕੋਰੋਨਾ ਦੀ ਸਥਿਤੀ ਉੱਤੇ ਸਮੀਖਿਆ ਮੀਟਿੰਗ ਹੋਈ ਹੈ ਜਿਸ ਵਿਚ ਸਿਹਤ ਮਾਹਰ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਸੀਐਮ ਕੈਪਟਨ ਨੇ ਕੋਰੋਨਾ ਮਹਾਂਮਾਰੀ ਦੇ ਪ੍ਰਸਾਰ ਨੂੰ ਵੱਧਦੇ ਵੇਖਦਿਆਂ ਸੂਬੇ ਵਿਚ ਅੰਦਰੂਨੀ ਇੱਕਠਾਂ ‘ਚ 100 ਤੇ ਬਾਹਰੀ ਇੱਕਠਾਂ ‘ਚ 200 ਤੋਂ ਵੱਧ ਲੋਕਾਂ ਦੇ ਇੱਕਤਰ ਹੋਣ ਉੱਤੇ ਰੋਕ ਲਗਾ ਦਿੱਤੀ ਹੈ। ਇਹ ਆਦੇਸ਼ 1 ਮਾਰਚ ਤੋਂ ਲਾਗੂ ਹੋਣਗੇ। ਨਾਲ ਹੀ ਹੁਕਮ ਜਾਰੀ ਕੀਤੇ ਹਨ ਕਿ ਇੱਕ ਦਿਨ ਵਿੱਚ 30,000 ਕੋਰੋਨਾ ਟੈਸਟ ਕੀਤੇ ਜਾਣ। ਇਸ ਤੋਂ ਇਲਾਵਾ ਸਿਨੇਮਾ ਹਾਲਜ਼ ਉੱਤੇ ਪਾਬੰਦੀਆਂ ਦਾ ਫੈਸਲਾ 1 ਮਾਰਚ ਤੋਂ ਬਾਅਦ ਲਿਆ ਜਾਵੇਗਾ। ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਲੋੜ ਪੈਣ ਉੱਤੇ ਕੋਰੋਨਾ ਹਾਟਸਪੌਟ ਖੇਤਰਾਂ ਵਿਚ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਡੀਜੀਪੀ ਦਿਨਕਰ ਗੁਪਤਾ ਨੂੰ ਮਾਸਕ ਅਤੇ ਸੋਸ਼ਲ ਡਿਸਟੈਂਸਿੰਗ ਨੂੰ ਸਖਤੀ ਨਾਲ ਲਾਗੂ ਕਰਵਾਉਣ ਦਾ ਆਦੇਸ਼ ਦਿੱਤਾ ਹੈ। ਪੰਜਾਬ ਦੇ ਕੁੱਝ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿਚ ਕੋਰੋਨਾ ਦੇ ਮਾਮਲਿਆਂ ‘ਚ ਆਈ ਉਛਾਲ ਵਿਚਾਲੇ ਮੁੱਖ ਮੰਤਰੀ ਨੇ ਸੁਰੱਖਿਆ ਪ੍ਰੋਟੋਕਾਲਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਨੋਡਲ ਅਧਿਆਪਕਾਂ ਨੂੰ ਨਿਯੁਕਤ ਕਰਨ ਲਈ ਕਿਹਾ ਹੈ। ਹਾਲਾਂਕਿ ਸਕੂਲਾਂ ਨੂੰ ਮੁੜ ਤੋਂ ਬੰਦ ਕਰਨ ਤੋਂ ਅਜੇ ਇਨਕਾਰ ਕਰ ਦਿੱਤਾ ਹੈ।
ਕੋਰੋਨਾ ਦੇ ਵੱਧਦੇ ਕੇਸਾਂ ‘ਤੇ ਕੈਪਟਨ ਸਰਕਾਰ ਸਖਤ,1 ਮਾਰਚ ਤੋਂ ਨਵੀਂ ਪਾਬੰਦੀਆਂ ਲਾਗੂ ਕਰਨ ਦੇ ਹੁਕਮ

news
Related News
- Posted By: news
ਗਾਂਧੀਨਗਰ(ਗੁਜਰਾਤ) : ਅਹਿਮਦਾਬਾਦ ਵਿਚ ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੇ ਗਏ ਤੀਜੇ ਟੈਸਟ ਮੈਚ ਤੋਂ ਬਾਅਦ
- Posted By: news
ਚੰਡੀਗੜ੍ਹ : ਪੰਜਾਬ ਦੇ ਲੁਧਿਆਣਾ ਸਥਿਤ ਸਾਹਨੇਵਾਲ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ
- Posted By: news
ਨਵੀਂ ਦਿੱਲੀ : ਭਾਰਤ ਵਿਚ ਕੋਰੋਨਾ ਟੀਕਾਕਰਣ ਨੇ ਰਫਤਾਰ ਫੜ ਲਈ ਹੈ ਅਤੇ ਰੋਜ਼ਾਨਾ ਲੱਖਾਂ
- Posted By: news
ਨਵੀਂ ਦਿੱਲੀ : ਜਾ ਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਏ, ਇਹ ਕਹਾਵਤ ਤਾਂ ਤੁਸੀ