ਦੀਪ ਸਿੱਧੂ ਦਾ ਪੁਲਿਸ ਰਿਮਾਂਡ ਖਤਮ, ਅੱਜ ਕੋਰਟ ਵਿਚ ਕੀਤਾ ਜਾਵੇਗਾ ਪੇਸ਼

ਨਵੀਂ ਦਿੱਲੀ : 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹਾ ਉੱਤੇ ਹੋਈ ਹਿੰਸਾ ਦੇ ਮੁੱਖ ਆਰੋਪੀਆਂ ਵਿਚੋਂ ਇਕ ਦੀਪ ਸਿੱਧੂ ਦਾ ਅੱਜ 7 ਦਿਨਾਂ ਪੁਲਿਸ ਰਿਮਾਂਡ ਖਤਮ ਹੋ ਗਿਆ ਹੈ ਜਿਸ ਕਰਕੇ ਦਿੱਲੀ ਪੁਲਿਸ ਵੱਲੋਂ ਦੀਪ ਨੂੰ ਅੱਜ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਦਿੱਲੀ ਪੁਲਿਸ ਮੁੜ ਦੀਪ ਸਿੱਧੂ ਦੇ ਰਿਮਾਂਡ ਦੀ ਮੰਗ ਕਰ ਸਕਦੀ ਹੈ ਜਿਸ ਪਿੱਛੇ ਅਦਾਲਤ ਨੂੰ ਹੋਰ ਪੁੱਛਗਿੱਛ ਕਰਨ ਦਾ ਹਵਾਲਾ ਦਿੱਤਾ ਜਾ ਸਕਦਾ ਹੈ।

ਦਰਅਸਲ ਲਾਲ ਕਿਲ੍ਹੇ ਉੱਤੇ ਹੋਈ ਹਿੰਸਾ ਦੀ ਜਾਂਚ ਅਜੇ ਜਾਰੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਕਈਂ ਗਿਰਫਤਾਰੀਆਂ ਕਰ ਲਈਆਂ ਹਨ ਅਤੇ ਬਹੁਤ ਹੋਰ ਲੋਕਾਂ ਨੂੰ ਗਿਰਫਤਾਰ ਕਰਨਾ ਬਾਕੀ ਹੈ। ਅਜਿਹੇ ਵਿਚ ਪੁਲਿਸ ਕੋਰਟ ਵਿਚ ਇਹ ਤਰਕ ਦੇ ਕੇ ਦੀਪ ਸਿੱਧੂ ਦਾ ਰਿਮਾਂਡ ਮੰਗ ਸਕਦੀ ਹੈ। ਯਾਦ ਰਹੇ ਕਿ ਦੀਪ ਸਿੱਧੂ ਨੂੰ 8 ਫਰਵਰੀ ਨੂੰ ਹਰਿਆਣਾ ਦੇ ਕਰਨਾਲ ਬਾਇਪਾਸ ਤੋਂ ਗਿਰਫਤਾਰ ਕੀਤਾ ਗਿਆ ਸੀ ਇਸ ਤੋਂ ਬਾਅਦ ਕੋਰਟ ਨੇ ਦੀਪ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਭੇਜਿਆ ਸੀ ਅਤੇ 7 ਦਿਨਾਂ ਦਾ ਰਿਮਾਂਡ ਖਤਮ ਹੋਣ ‘ਤੇ ਪੁਲਿਸ ਨੇ ਇਕ ਹੋਰ ਹਫਤੇ ਦੇ ਰਿਮਾਂਡ ਦੀ ਮੰਗ ਕੀਤੀ ਸੀ ਜਿਸ ਨੂੰ ਕੋਰਟ ਨੇ ਮੰਜ਼ੂਰ ਕਰ ਲਿਆ ਸੀ ਜੋ ਕਿ ਅੱਜ ਖਤਮ ਹੋ ਗਿਆ ਹੈ।

ਉੱਥੇ ਹੀ ਬੀਤੇ ਦਿਨ ਦਿੱਲੀ ਪੁਲਿਸ ਨੇ ਜਸਪ੍ਰੀਤ ਸਿੰਘ ਨਾਂ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਥਿਤ ਤੌਰ ’ਤੇ 26 ਜਨਵਰੀ ਨੂੰ ਲਾਲ ਕਿਲ੍ਹੇ ਦੇ ਗੁੰਬਦ ’ਤੇ ਚੜ੍ਹ‌ਿਆ ਸੀ। ਉਹ ਦਿੱਲੀ ਦਾ ਰਹਿਣ ਵਾਲਾ ਹੈ। ਪੁਲਿਸ ਨੇ ਦਾਅਵਾ ਕੀਤਾ ਕਿ ਉਸਦੇ ਹੱਥ ਵਿਚ ਸਟੀਲ ਦੀ ਰਾਡ ਸੀ ਤੇ ਉਸਦਾ ਮਕਸਦ ਭੜਕਾਊ ਜਾਪਦਾ ਸੀ।

news

Leave a Reply

Your email address will not be published. Required fields are marked *