ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਦਿੱਲੀ ਪੁਲਿਸ ਨੇ ਦੋ ਹੋਰ ਆਰੋਪੀ ਕੀਤੇ ਗਿਰਫਤਾਰ

ਨਵੀਂ ਦਿੱਲੀ : ਦਿੱਲੀ ਵਿਚ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹਾ ਵਿਚ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਪੁਲਿਸ ਦਾ ਐਕਸ਼ਨ ਲਗਾਤਾਰ ਜਾਰੀ ਹੈ। ਦਿੱਲੀ ਪੁਲਿਸ ਦੀ ਕ੍ਰਾਇਮ ਬ੍ਰਾਂਚ ਆਰੋਪੀਆਂ ਦੀ ਗਿਰਫਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਇਸ ਦੌਰਾਨ ਕਈਂ ਮੁਲਜ਼ਮ ਗਿਰਫਤਾਰ ਕੀਤੇ ਜਾ ਚੁੱਕੇ ਹਨ ਜਦਕਿ ਕਈਆਂ ਉੱਤੇ ਸ਼ਿਕੰਜਾ ਕਸਿਆ ਜਾ ਰਿਹਾ ਹੈ। ਇਸੇ ਤਹਿਤ ਕ੍ਰਾਇਮ ਬ੍ਰਾਂਚ ਨੇ ਜੰਮੂ ਤੋਂ 2 ਹੋਰ ਆਰੋਪੀਆਂ ਨੂੰ ਗਿਰਫਤਾਰ ਕੀਤਾ ਹੈ।

ਦਿੱਲੀ ਪੁਲਿਸ ਦੀ ਕ੍ਰਾਇਮ ਬ੍ਰਾਂਚ ਮੁਤਾਬਕ ਜੰਮੂ ਦੇ ਰਹਿਣ ਵਾਲੇ ਮੋਹਿੰਦਰ ਸਿੰਘ ਖਾਲਸਾ ਅਤੇ ਮਨਦੀਪ ਸਿੰਘ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ਵਿਚ ਹੋਈ ਹਿੰਸਾ ‘ਚ ਅਹਿਮ ਭੂਮਿਕਾ ਨਿਭਾਈ ਸੀ। ਪੁਲਿਸ ਨੇ ਦੱਸਿਆ ਕਿ ਦੋਵੇਂ ਆਰੋਪੀ ਜੰਮੂ ਦੇ ਰਹਿਣ ਵਾਲੇ ਹਨ। ਮੋਹਿੰਦਰ ਸਿੰਘ ਯੂਨਾਇਟੇਡ ਕਸ਼ਮੀਰ ਫਰੰਟ ਦਾ ਪ੍ਰਧਾਨ ਦੱਸਿਆ ਜਾ ਰਿਹਾ ਹੈ। ਜੰਮੂ ਕਸ਼ਮੀਰ ਪੁਲਿਸ ਦੀ ਮਦਦ ਨਾਲ ਬੀਤੀ ਰਾਤ ਦੋਵੇਂ ਆਰੋਪੀਆਂ ਨੂੰ ਗਿਰਫਤਾਰ ਕੀਤਾ ਗਿਆ ਅਤੇ ਦਿੱਲੀ ਲਿਆਇਆ ਗਿਆ ਹੈ। ਹੁਣ ਇਨ੍ਹਾਂ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਦਿੱਲੀ ਪੁਲਿਸ ਰਿਮਾਂਡ ਲੈਵੇਗੀ।

ਉੱਥੇ ਹੀ ਬੀਤੇ ਦਿਨ ਦਿੱਲੀ ਪੁਲਿਸ ਨੇ ਜਸਪ੍ਰੀਤ ਸਿੰਘ ਨਾਂ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਥਿਤ ਤੌਰ ’ਤੇ 26 ਜਨਵਰੀ ਨੂੰ ਲਾਲ ਕਿਲ੍ਹੇ ਦੇ ਗੁੰਬਦ ’ਤੇ ਚੜ੍ਹ‌ਿਆ ਸੀ। ਉਹ ਦਿੱਲੀ ਦਾ ਰਹਿਣ ਵਾਲਾ ਹੈ। ਪੁਲਿਸ ਨੇ ਦਾਅਵਾ ਕੀਤਾ ਕਿ ਉਸਦੇ ਹੱਥ ਵਿਚ ਸਟੀਲ ਦੀ ਰਾਡ ਸੀ ਤੇ ਉਸਦਾ ਮਕਸਦ ਭੜਕਾਊ ਜਾਪਦਾ ਸੀ। ਇਸ ਤੋਂ ਪਹਿਲਾਂ ਪੁਲਿਸ ਨੇ ਲਾਲ ਕਿਲ੍ਹਾ ਹਿੰਸਾ ਦੇ ਮੁੱਖ ਆਰੋਪੀਆਂ ਵਿਚੋਂ ਇਕ ਮਨਿੰਦਰ ਸਿੰਘ ਉਰਫ ਮੋਨੀ ਨੂੰ ਗਿਰਫਤਾਰ ਕਰ ਲਿਆ। ਪੁਲਿਸ ਨੇ ਉਸ ਦੇ ਨਾਲ ਉਨ੍ਹਾਂ ਤਲਵਾਰਾਂ ਨੂੰ ਵੀ ਜ਼ਬਤ ਕਰ ਲਿਆ ਹੈ ਜਿਹੜੀਆਂ ਉਸ ਨੇ ਲਾਲ ਕਿਲ੍ਹੇ ਉੱਤੇ ਲਹਿਰਾਈਆਂ ਸਨ।

news

Leave a Reply

Your email address will not be published. Required fields are marked *