ਅਲਵਿਦਾ ਸੁਰਾਂ ਦੇ ਸਰਤਾਜ, ਅੱਜ ਸਰਦੂਲ ਦੀ ਮ੍ਰਿਤਕ ਦੇਹ ਨੂੰ ਜੱਦੀ ਪਿੰਡ ਵਿਚ ਕੀਤਾ ਜਾਵੇਗਾ ਸਪੁਰਦ-ਏ-ਖਾਕ

ਚੰਡੀਗੜ੍ਹ : ਸੁਰਾਂ ਦੇ ਸਰਤਾਜ ਸਰਦੂਲ ਸਿਕੰਦਰ ਦੀ ਮ੍ਰਿਤਕ ਦੇਹ ਨੂੰ ਅੱਜ ਦੁਪਹਿਰ 2 ਵਜੇ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ(ਜ਼ਿਲ੍ਹਾ ਫਤਿਹਗੜ੍ਹ ਸਾਹਿਬ) ਵਿਖੇ ਸਪੁਰਦ-ਏ-ਖਾਕ ਕੀਤਾ ਜਾਵੇਗਾ। ਬੀਤੇ ਦਿਨ ਮੁਹਾਲੀ ਦੇ ਫੌਰਟਿਸ ਹਸਪਤਾਲ ਵਿਚ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ। ਉਹ ਪਿਛਲੇ ਡੇਢ ਮਹੀਨੇ ਤੋਂ ਬੀਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ।

ਦਸੰਬਰ ਦੇ ਵਿਚ ਉਨ੍ਹਾਂ ਨੂੰ ਕੋਰੋਨਾ ਹੋ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਸਾਂਹ ਲੈਣ ਵਿਚ ਦਿੱਕਤ ਆਉਣ ਲੱਗੀ ਅਤੇ ਉਹ ਫੰਗਲ ਇਨਫੈਕਸ਼ਨ ਵਰਗੀਆਂ ਬਿਮਾਰੀਆਂ ਨਾਲ ਗ੍ਰਸਤ ਹੋ ਗਏ। ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ 60 ਸਾਲ ਦੀ ਉਮਰ ਵਿਚ ਉਨ੍ਹਾਂ ਨੇ ਬੁੱਧਵਾਰ ਨੂੰ ਆਪਣੀ ਜ਼ਿੰਦਗੀ ਦੇ ਆਖਰੀ ਸਾਂਹ ਲਏ ਹਨ। ਸਰਦੂਲ ਦੇ ਦੇਹਾਂਤ ਉੱਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਲੈਕੇ ਕਈਂ ਰਾਜਨੀਤਿਕ ਹਸਤੀਆਂ ਅਤੇ ਪੰਜਾਬੀ ਕਲਾਕਾਰਾਂ ਨੇ ਦੁੱਖ ਪ੍ਰਗਟ ਕੀਤਾ ਹੈ।

ਸਰਦੂਲ ਸਿਕੰਦਰ ਦਾ ਜਨਮ 15 ਜਨਵਰੀ 1961 ਨੂੰ ਉੱਘੇ ਤਬਲਾਵਾਦਕ ਸਾਗਰ ਮਸਤਾਨਾ ਦੇ ਘਰ ਹੋਇਆ ਸੀ। ਗਾਇਕੀ ਸਰਦੂਲ ਨੂੰ ਵਿਰਾਸਤ ਵਿਚ ਮਿਲੀ ਸੀ। ਸਰਦੂਲ ਸਿਕੰਦਰ ਪਟਿਆਲਾ ਸੰਗੀਤ ਘਰਾਨੇ ਨਾਲ ਸਬੰਧ ਰੱਖਦੇ ਸਨ। ਉਨ੍ਹਾਂ ਦਾ ਅਮਰ ਨੂਰੀ ਨਾਲ ਪ੍ਰੇਮ ਵਿਆਹ ਹੋਇਆ ਸੀ। ਸਰਦੂਲ ਸਿਕੰਦਰ ਦੀ ਪਹਿਲੀ ਐਲਬਮ ‘ਰੋਡਵੇਜ਼ ਦੀ ਲਾਰੀ’ ਸੀ, ਜੋ 1980 ਵਿੱਚ ਕਾਫ਼ੀ ਮਕਬੂਲ ਹੋਈ ਤੇ ਇਸ ਐਲਬਮ ਨੇ ਉਨ੍ਹਾਂ ਦੀ ਕਿਸਮਤ ਖੋਲ੍ਹ ਦਿੱਤੀ। ਸੁਰਾਂ ਦੇ ਸਰਤਾਜ ਸਰਦੂਲ ਦਾ ਇਸ ਫਾਨੀ ਦੁਨੀਆ ਨੂੰ ਹਮੇਸ਼ਾ ਲਈ ਅਲਵੀਦਾ ਕਹਿਣਾ ਉਨ੍ਹਾਂ ਦੇ ਚਾਹੁੰਣ ਵਾਲਿਆਂ ਲਈ ਕਦੇਂ ਨਾ ਪੂਰਾ ਹੋਣ ਵਾਲਾ ਘਾਟਾ ਹੈ, ਜਿਸ ਸੁਰੀਲੀ ਅਵਾਜ਼ ਨੇ ਸਰਦੂਲ ਦਾ ਨਾਮ ਘਰ-ਘਰ ਪਹੁੰਚਾਇਆ ਹੁਣ ਉਹ ਆਵਾਜ਼ ਵੀ ਹਮੇਸ਼ਾ ਲਈ ਬੰਦ ਹੋ ਗਈ ਹੈ।

news

Leave a Reply

Your email address will not be published. Required fields are marked *