ਦੀਪ ਸਿੱਧੂ ਦੀ ਪਟੀਸ਼ਨ ‘ਤੇ ਅਦਾਲਤ ਨੇ ਸ਼ਾਮ ਤੱਕ ਫੈਸਲਾ ਰੱਖਿਆ ਸੁਰੱਖਿਅਤ, ਇਕ ਅਰਜੀ ਲਈ ਵਾਪਸ

ਨਵੀਂ ਦਿੱਲੀ : 26 ਜਨਵਰੀ ਦੀ ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਮੁੱਖ ਆਰੋਪੀ ਦੀਪ ਸਿੱਧੂ ਨੇ ਅਦਾਲਤ ਵਿਚ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਲਈ ਪਟੀਸ਼ਨ ਦਾਖਲ ਕੀਤੀ ਸੀ ਜਿਸ ਉੱਤੇ ਸੁਣਵਾਈ ਕਰਦਿਆਂ ਦਿੱਲੀ ਦੀ ਇਕ ਅਦਾਲਤ ਨੇ ਫੈਸਲਾ ਸ਼ਾਮ 4 ਵਜੇ ਤੱਕ ਸੁਰੱਖਿਅਤ ਰੱਖ ਲਿਆ ਹੈ। ਅੱਜ ਸੁਣਵਾਈ ਦੌਰਾਨ ਦੀਪ ਸਿੱਧੂ ਦੇ ਵਕੀਲ ਅਭਿਸ਼ੇਕ ਗੁਪਤਾ ਨੇ ਦਲੀਲ ਦਿੱਤੀ ਕਿ 26 ਜਨਵਰੀ ਨੂੰ ਦੀਪ ਸਿੱਧੂ ਦੁਪਹਿਰ 12 ਵਜੇ ਤੱਕ ਮੂਰਥਲ ਵਿਚ ਸੀ। ਇਸ ਤੋਂ ਇਲਾਵਾ ਵਕੀਲ ਨੇ ਕੋਰਟ ਨੂੰ ਦੱਸਿਆ ਕਿ 26 ਜਨਵਰੀ ਨੂੰ ਲਾਲ ਕਿਲ੍ਹਾ ਵਿਚ ਦੀਪ ਲੋਕਾਂ ਨੂੰ ਸ਼ਾਂਤ ਕਰਨ ਲਈ ਪੁਲਿਸ ਦੀ ਮਦਦ ਵੀ ਕਰ ਰਿਹਾ ਸੀ।

ਉੱਥੇ ਹੀ ਅੱਜ ਦੀਪ ਸਿੱਧੂ ਨੂੰ ਜੇਲ੍ਹ ਕੰਪਲੈਕਸ ਵਿਚ ਸੁਰੱਖਿਆ ਦੇਣ ਵਾਲੀ ਪਟੀਸ਼ਨ ਨੂੰ ਵਾਪਸ ਲੈ ਲਿਆ ਗਿਆ ਹੈ। ਸਿੱਧੂ ਦੇ ਵਕੀਲ ਨੇ ਚੀਫ ਮੈਟਰੋਪਾਲਿਟਨ ਮੈਜਿਸਟ੍ਰੇਟ ਗਜੇਂਦਰ ਸਿੰਘ ਨਾਗਰ ਨੂੰ ਕਿਹਾ ਕਿ ਅਸੀ ਸੁਰੱਖਿਆ ਦੀ ਅਰਜ਼ੀ ਵਾਪਸ ਲੈ ਰਹੇ ਹਾਂ ਕਿਉਂਕਿ ਉਸ ਨੂੰ ਪਹਿਲਾਂ ਹੀ ਇਕ ਵੱਖਰੇ ਸੈੱਲ ਵਿਚ ਰੱਖਿਆ ਜਾ ਰਿਹਾ ਹੈ।

ਦੱਸ ਦਈਏ ਕਿ ਦੀਪ ਸਿੱਧੂ ਦਾ ਪੁਲਿਸ ਰਿਮਾਂਡ ਖਤਮ ਹੋਣ ਮਗਰੋਂ ਉਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਦੀਪ ਸਿੱਧੂ ਦੀ ਗਿਰਫਤਾਰੀ 9 ਫਰਵਰੀ ਨੂੰ ਕਰਨਾਲ ਬਾਈਪਾਸ ਤੋਂ ਹੋਈ ਸੀ ਜਿਸ ਤੋਂ ਬਾਅਦ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਦੀਪ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਭੇਜਿਆ ਸੀ ਅਤੇ 7 ਦਿਨਾਂ ਦਾ ਰਿਮਾਂਡ ਖਤਮ ਹੋਣ ‘ਤੇ ਪੁਲਿਸ ਨੇ ਇਕ ਹੋਰ ਹਫਤੇ ਦੇ ਰਿਮਾਂਡ ਦੀ ਮੰਗ ਕੀਤੀ ਸੀ ਜਿਸ ਨੂੰ ਕੋਰਟ ਨੇ ਮੰਜ਼ੂਰ ਕਰ ਲਿਆ ਸੀ। ਦੀਪ ਸਿੱਧੂ ਉੱਤੇ ਪੁਲਿਸ ਨੇ ਲਾਲ ਕਿਲ੍ਹਾ ‘ਤੇ ਗਣਤੰਤਰ ਦਿਵਸ ਵਾਲੇ ਦਿਨ ਹਿੰਸਾ ਭੜਕਾਉਣ ਅਤੇ ਪ੍ਰਾਚੀਨ ਉੱਤੇ ਕੇਸਰੀ ਨਿਸ਼ਾਨ ਸਾਹਿਬ ਲਗਾਉਣ ਲਈ ਉਕਸਾਉਣ ਦਾ ਆਰੋਪ ਲਗਾਇਆ ਹੈ।

news

Leave a Reply

Your email address will not be published. Required fields are marked *