ਸਿਰਸਾ ਵੱਲੋਂ ਦੀਪ ਸਿੱਧੂ ਨੂੰ ਕਾਨੂੰਨੀ ਸਹਾਇਤਾ ਦੇਣ ਵਾਲੇ ਬਿਆਨ ਤੋਂ ਮਜੀਠੀਆ ਨੇ ਕੀਤਾ ਕਿਨਾਰਾ, ਕਹੀ ਇਹ ਵੱਡੀ ਗੱਲ…

ਚੰਡੀਗੜ੍ਹ : ਅਕਾਲੀ ਦਲ ਦੇ ਨੇਤਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਬੀਤੇ ਦਿਨ ਐਲਾਨ ਕੀਤਾ ਗਿਆ ਸੀ ਕਿ ਉਹ ਦੀਪ ਸਿੱਧੂ ਨੂੰ ਜੇਲ੍ਹ ਤੋਂ ਰਿਹਾ ਕਰਵਾਉਣ ਲਈ ਹਰ ਸੰਭਵ ਕਾਨੂੰਨੀ ਸਹਾਇਤਾ ਦੇਣਗੇ। ਸਿਰਸਾ ਦੇ ਬਿਆਨ ਉੱਤੇ ਅੱਜ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਕਿਨਾਰਾ ਕਰ ਲਿਆ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਅਜਿਹੇ ਕਿਸੇ ਵੀ ਵਿਅਕਤੀ ਦਾ ਸਮਰਥਨ ਨਹੀਂ ਕੀਤਾ ਜਾਵੇਗਾ ਜਿਸ ਨੇ ਕਿਸਾਨੀਂ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ।

ਬਿਕਰਮ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨਾਲ ਹੈ ਅਤੇ ਕੋਈ ਵੀ ਇਨਸਾਨ ਜਿਹੜਾ ਇਸ ਪ੍ਰਦਰਸ਼ਨ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰੇਗਾ ਅਸੀ ਉਸ ਦਾ ਸਮਰਥਨ ਨਹੀਂ ਕਰਾਂਗੇ। ਮਨਜਿੰਦਰ ਸਿਰਸਾ ਦੇ ਬਿਆਨ ਉੱਤੇ ਮਜੀਠੀਆ ਨੇ ਕਿਹਾ ਕਿ ”ਸਿਰਸਾ ਨੇ ਕੀ ਕਿਹਾ ਮੈਨੂੰ ਇਸ ਬਾਰੇ ਜਾਣਕਾਰੀ ਨਹੀਂ ਹੈ। ਅਸੀ ਜੇਲ੍ਹ ਵਿਚ ਬੰਦ ਕਿਸਾਨਾਂ ਦੇ ਕੇਸ ਲੜ ਰਹੇ ਹਨ ਪਰ ਜਿਸ ਨੇ ਸਾਂਤਮਈ ਪ੍ਰਦਰਸ਼ਨ ਨੂੰ ਭਾਜਪਾ ਦੇ ਇਸ਼ਾਰੇ ਉੱਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ਉਸ ਦੇ ਨਾਲ ਅਸੀ ਬਿਲਕੁੱਲ ਨਹੀਂ ਖੜਾਂਗੇ”।

ਦੱਸ ਦਈਏ ਕਿ ਬੀਤੇ ਦਿਨ ਮਨਜਿੰਦਰ ਸਿਰਸਾ ਨੇ ਟਵੀਟ ਕਰਦੇ ਹੋਏ ਕਿਹਾ ਸੀ ਕਿ ”ਬਹੁਤ ਸਾਰੇ ਲੋਕਾਂ ਨੇ ਮੈਨੂੰ ਦੀਪ ਸਿੱਧੂ ਬਾਰੇ ਫੋਨ ਕਰਕੇ ਪੁੱਛਿਆ। ਮੈਂ ਤੁਹਾਨੂੰ ਸਾਰਿਆਂ ਨੂੰ ਇਹ ਅਪਡੇਟ ਦੇਣਾ ਚਾਹੁੰਦਾ ਹਾਂ ਕਿ ਜਿਸ ਦਿਨ ਉਸ ਨੂੰ ਰਿਮਾਂਡ ਉੱਤੇ ਲਿਆ ਗਿਆ ਸੀ ਉਸ ਦਿਨ ਮੈਂ ਉਸ ਨਾਲ ਟੈਲੀਫੋਨ ਉੱਤੇ ਗੱਲ ਕੀਤੀ ਸੀ। ਉਹ ਸਿਹਤ ਦੇ ਲਿਹਾਜ਼ ਨਾਲ ਪੂਰੀ ਤਰ੍ਹਾਂ ਠੀਕ ਹੈ। ਮੈਂ ਉਸ ਨੂੰ ਭਰੋਸਾ ਦਿੱਤਾ ਹੈ ਕਿ ਡੀਐਸਜੀਐਮਸੀ ਸਾਰੀਆਂ ਕਾਨੂੰਨੀ ਸਹਾਇਤਾ ਪ੍ਰਦਾਨ ਕਰੇਗੀ ਅਤੇ ਇਹ ਯਕੀਨੀ ਬਣਾਵੇਗੀ ਕਿ ਉਹ ਜਲਦੀ ਹੀ ਜੇਲ੍ਹ ਤੋਂ ਬਾਹਰ ਆਵੇ”।

news

Leave a Reply

Your email address will not be published. Required fields are marked *