ਲੁਧਿਆਣਾ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ : ਪੰਜਾਬ ਦੇ ਲੁਧਿਆਣਾ ਸਥਿਤ ਸਾਹਨੇਵਾਲ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਦੇਣ ਵਾਲੇ ਨੇ 24 ਘੰਟਿਆਂ ਵਿਚ 4 ਫਲਾਇਟਾਂ ‘ਚ ਬੰਬ ਲਗਾਉਣ ਦੀ ਚੇਤਾਵਨੀ ਦਿੱਤੀ ਹੈ। ਇਹ ਧਮਕੀ ਏਅਰਪੋਰਟ ਦੇ ਮੈਨੇਜਰ ਨੂੰ ਫੋਨ ਕਰਕੇ ਦਿੱਤੀ ਗਈ ਹੈ। ਧਮਕੀ ਕਿਸਨੇ ਦਿੱਤੀ ਹੈ ਇਸ ਦਾ ਅਜੇ ਪਤਾ ਨਹੀਂ ਚੱਲ ਪਾਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਕਰੀਬ ਦੋ ਹਫ਼ਤੇ ਪਹਿਲਾਂ ਏਅਰਪੋਰਟ ਦੇ ਅਸਿਸਟੈਂਟ ਮੈਨੇਜਰ ਨੂੰ ਫੋਨ ਕਰਕੇ ਧਮਕੀ ਦਿੱਤੀ ਗਈ ਸੀ। ਫੋਨ ਆਉਣ ਦੇ ਤੁਰੰਤ ਬਾਅਦ ਏਅਰਪੋਰਟ ਉੱਤੇ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰ ਦਿੱਤਾ ਗਿਆ ਹੈ ਅਤੇ ਹਰ ਸ਼ੱਕੀ ਉੱਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਲੋਕਲ ਪਵਾਇੰਟ ਦੀ ਪੁਲਿਸ ਨੇ ਦੋ ਹਫ਼ਤਿਆਂ ਦੀ ਲੰਬੀ ਜਾਂਚ ਦੇ ਬਾਅਦ ਐਸਿਸਟੈਂਟ ਮੈਨੇਜਰ ਪਵਨ ਕੁਮਾਰ ਦੀ ਸ਼ਿਕਾਇਤ ਉੱਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ।

ਪੁਲਿਸ ਹੁਣ ਮਾਮਲੇ ਦੀ ਜਾਂਚ ਵਿਚ ਜੁੱਟੀ ਹੈ। ਦੱਸਿਆ ਜਾ ਰਿਹਾ ਹੈ ਕਿ ਪਵਨ ਕੁਮਾਰ ਨੂੰ 18 ਫਰਵਰੀ ਨੂੰ ਇਕ ਫੋਨ ਆਇਆ ਅਤੇ ਫੋਨ ਕਰਨ ਵਾਲੇ ਨੇ ਕਿਹਾ ਕਿ ਉਹ ਨਵਦੀਪ ਉਰਫ ਨਵੀ ਬੋਲ ਰਿਹਾ ਹੈ ਅਤੇ ਆਉਣ ਵਾਲੇ 24 ਘੰਟਿਆਂ ਵਿਚ ਚਾਰ ਫਲਾਇਟਾਂ ਵਿਚ ਬੰਬ ਲੱਗੇਗਾ। ਜੇਕਰ ਬਚਾ ਸਕਦੇ ਹੋ ਤਾਂ ਬਚਾ ਲਵੋ। ਉਸ ਨੇ ਨਾਲ ਹੀ ਏਅਰਪੋਰਟ ਉਡਾਣ ਦੀ ਧਮਕੀ ਦਿੱਤੀ ਸੀ। ਪਵਨ ਮੁਤਾਬਕ ਉਹ ਕਿਸੇ ਨਵਦੀਪ ਨੂੰ ਨਹੀਂ ਜਾਣਦਾ। ਫੋਨ ਆਉਣ ਦੇ ਬਾਅਦ ਉਸ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਸੂਚਨਾ ਮਿਲਣ ਦੇ ਬਾਅਦ ਪੁਲਿਸ ਨੇ ਏਅਰਪੋਰਟ ਦੀ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

news

Leave a Reply

Your email address will not be published. Required fields are marked *