ਕੈਪਟਨ ਸਰਕਾਰ ਦੀ ਮਿਲੀਭੁਗਤ ਕਰਕੇ ਹੋ ਰਹੀ ਹੈ ਐਸਜੀਪੀਸੀ ਦੀਆਂ ਚੋਣਾਂ ‘ਚ ਦੇਰੀ- ਹਰਪਾਲ ਚੀਮਾ

ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ ਗਿਆ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਬੋਲਦੇ ਹੋਏ ਕਿਹਾ ਕਿ ਐਸਜੀਪੀਸੀ ਦੀਆਂ ਚੋਣਾਂ ਲਈ ਹੋ ਰਹੀ ਦੇਰੀ ਲਈ ਸਰਕਾਰ ਜ਼ਿੰਮੇਵਾਰ ਹੈ।

ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਚੋਣ ਕਮਿਸ਼ਨਰ ਦੀ ਨਿਯੁਕਤੀ ਕੀਤੇ ਜਾਣ ਤੋਂ ਬਾਅਦ ਵੀ ਅਜੇ ਤੱਕ ਉਨ੍ਹਾਂ ਨੂੰ ਦਫ਼ਤਰ ਲਈ ਜਗ੍ਹਾਂ ਨਹੀਂ ਦਿੱਤੀ ਗਈ, ਜਿੱਥੇ ਉਹ ਬੈਠਕੇ ਕੰਮ ਕਰ ਸਕਣ ਅਤੇ ਚੋਣਾਂ ਲਈ ਰਣਨੀਤੀ ਤਿਆਰ ਕਰ ਸਕਣ। ਹਰਪਾਲ ਚੀਮ ਨੇ ਆਰੋਪ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਅਸਲ ਵਿੱਚ ਅਕਾਲੀ ਦਲ ਦੇ ਨਾਲ ਮਿਲੇ ਹੋਏ ਹਨ, ਇਸ ਲਈ ਉਹ ਨਹੀਂ ਚਾਹੁੰਦੇ ਕਿ ਚੋਣਾਂ ਕਰਵਾਈਆਂ ਜਾਣ।

ਵਿਰੋਧੀ ਧੀਰ ਦੇ ਆਗੂ ਨੇ ਕਿਹਾ ਕਿ ਜੇਕਰ ਐਸਜੀਪੀਸੀ ਦੀਆਂ ਚੋਣਾਂ ਹੁੰਦੀਆਂ ਹਨ ਤਾਂ ਸਿੱਖ ਸੰਗਤ ਨੇ ਬਾਦਲ ਦਲ ਨੂੰ ਹਟਾ ਦੇਣਾ ਹੈ। ਇਸ ਲਈ ਕੈਪਟਨ ਸਾਹਿਬ ਨਹੀਂ ਚਾਹੁੰਦੇ ਕਿ ਬਾਦਲ ਦਲ ਨੂੰ ਐਸਜੀਪੀਸੀ ਤੋਂ ਬਾਹਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕੈਪਟਨ ਅਮਰਿੰਦਰ ਸਿੰਘ ਆਪਸ ਵਿੱਚ ਮਿਲੇ ਹੋਏ ਹਨ। ਉਨ੍ਹਾਂ ਦੀ ਮਿਲੀਭੁਗਤ ਕਾਰਨ ਹੀ ਅੱਜ ਪੰਜਾਬ ਵਿੱਚ ਹਰ ਤਰ੍ਹਾਂ ਦਾ ਲੁੱਟ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜਸਟਿਸ (ਰਿਟਾ.) ਐੱਸ.ਐੱਸ. ਸਾਰੋਂ ਨੂੰ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਨਿਯੁਕਤ ਕੀਤਾ ਹੈ। ਗ੍ਰਹਿ ਵਿਭਾਗ ਨੇ ਇਸ ਸਬੰਧੀ ਪੱਤਰ ਵੀ ਜਾਰੀ ਕੀਤਾ ਹੋਇਆ ਹੈ।

news

Leave a Reply

Your email address will not be published. Required fields are marked *