ਦੁਕਾਨਦਾਰਾਂ ਦੇ ਹੱਕ ‘ਚ ਧਰਨਾ ਦੇਣ ਵਾਲੇ ਸਾਬਕਾ ਅਕਾਲੀ ਵਿਧਾਇਕ ਸਣੇ 20 ਆਗੂਆਂ ‘ਤੇ ਕੇਸ ਦਰਜ

ਕੋਰੋਨਾ ਲਾਗ ਦੀ ਬੀਮਾਰੀ ਕਾਰਨ ਬਣੇ ਭਿਆਨਕ ਹਾਲਾਤ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋ ਸੂਬੇ ਵਿੱਚ ਮਿੰਨੀ ਲਾਕਡਾਊਨ ਲਾਇਆ ਗਿਆ ਹੈ। ਇਸ ਦੇ ਵਿਰੋਧ ਵਿੱਚ ਸਮਰਾਲਾ ਵਿਖੇ ਦੁਕਾਨਦਾਰਾਂ ਵੱਲੋਂ ਦੁਕਾਨਾਂ ਖੋਲ੍ਹਣ ਦੀ ਮੰਗ ਨੂੰ ਲੈ ਕੇ ਲਾਏ ਗਏ ਧਰਨੇ ਦੌਰਾਨ ਦੁਕਾਨਦਾਰਾਂ ਦੇ ਹੱਕ ਵਿੱਚ ਨਿੱਤਰੇ ਸਥਾਨਕ ਸਾਬਕਾ ਅਕਾਲੀ ਵਿਧਾਇਕ ਜਗਜੀਵਨ ਸਿੰਘ ਖ਼ੀਰਨੀਆਂ ਸਣੇ ਹਲਕੇ ਦੇ 20 ਹੋਰ ਪ੍ਰਮੁੱਖ ਆਗੂਆਂ ‘ਤੇ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚ ਆਪ ਪਾਰਟੀ ਦੇ ਹਲਕਾ ਇੰਚਾਰਜ ਜਗਤਾਰ ਸਿੰਘ ਦਿਆਲਪੁਰਾ ਅਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਢਿੱਲੋਂ ਵੀ ਸ਼ਾਮਲ ਹਨ।

news

Leave a Reply

Your email address will not be published. Required fields are marked *