ਜੂਨ 1984 ਦੇ ਘੱਲੂਘਾਰੇ ਦੀ ਸਾਲਾਨਾ ਯਾਦ ਮਨਾਉਣ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਕੀਤੇ ਜਾਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

news

Leave a Reply

Your email address will not be published. Required fields are marked *