• ਐਤਃ. ਫਰ. 5th, 2023

21 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਦੇਸ਼ ਭਰ ‘ਚ ਮਨਾਏਗਾ ਵਾਅਦਾ ਖ਼ਿਲਾਫ਼ੀ ਦਿਵਸ

Farmers Protest

ਨਵੀਂ ਦਿੱਲੀ, 20 ਮਾਰਚ

ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਆਗੂ ਜਗਤਾਰ ਸਿੰਘ ਬਾਜਵਾ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਦੇਸ਼ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ, ਜੋ ਤਿੰਨੋਂ ਖੇਤੀਬਾੜੀ ਵਾਪਸ ਲੈਣ ਸਮੇਂ ਮੋਰਚੇ ਨਾਲ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ 14 ਮਾਰਚ ਨੂੰ ਦਿੱਲੀ ਵਿੱਚ ਹੋਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਉਨ੍ਹਾਂ ਸਾਰੇ ਵਾਅਦਿਆਂ ਦੀ ਸਮੀਖਿਆ ਕੀਤੀ ਗਈ, ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਅਜੇ ਤੱਕ ਸਰਕਾਰ ਵੱਲੋਂ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਕੇਸ ਪੂਰੀ ਤਰ੍ਹਾਂ ਵਾਪਸ ਨਹੀਂ ਲਏ ਗਏ, ਐੱਮਐੱਸਪੀ ਤੇ ਲਖੀਮਪੁਰ ਖੀਰੀ ਕਾਂਡ ਸਮੇਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਹੋਰ ਮੰਗਾਂ ‘ਤੇ ਭਾਰਤ ਸਰਕਾਰ ਵੱਲੋਂ ਕੋਈ ਪ੍ਰਭਾਵੀ ਕਦਮ ਨਹੀਂ ਚੁੱਕੇ ਗਏ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸਾਨ ਮੋਰਚਾ ਨੇ ਫੈਸਲਾ ਕੀਤਾ ਹੈ ਕਿ 21 ਮਾਰਚ ਨੂੰ ਜੁੜੀਆਂ ਸਾਰੀਆਂ ਜਥੇਬੰਦੀਆਂ ਵੱਲੋਂ ਦੇਸ਼ ਦੇ ਰਾਸ਼ਟਰਪਤੀ ਨੂੰ ਸੰਬੋਧਤ ਮੰਗ ਪੱਤਰ ਭੇਜਿਆ ਜਾਵੇਗਾ ਤੇ ਜਲਦੀ ਤੋਂ ਜਲਦੀ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਪੂਰੇ ਕਰਨ ਦੀ ਮੰਗ ਕੀਤੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।