• ਸ਼ੁੱਕਰਵਾਰ. ਜੂਨ 9th, 2023

AAP ਦੇ ਵਿਧਾਇਕ ਕੋਲੋਂ ਮੰਗੀ 25 ਲੱਖ ਰੁਪਏ ਦੀ ਫਿਰੌਤੀ | Gangster Goldy Brar ਦੇ ਨਾਂਅ ਤੇ ਦਿੱਤੀ ਧਮਕੀ |

ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ (Gurpreet Singh Gogi) ਨੂੰ ਫਿਰੌਤੀ ਦੀ ਧਮਕੀ ਮਿਲੀ ਹੈ। ਵਿਧਾਇਕ ਗੋਗੀ ਤੋਂ 25 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਹੈ ਤੇ ਨਾ ਦੇਣ ‘ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ। ਇਸ ਸਬੰਧੀ ਵਿਧਾਇਕ ਵੱਲੋਂ ਪੁਲਿਸ ਕਮਿਸ਼ਨਰ ਡਾ. ਉਨ੍ਹਾਂ ਨੂੰ ਫੋਨ ਕਾਲਾਂ, ਮੈਸੇਜ ਲਈ ਵਰਤਿਆ ਜਾਣ ਵਾਲਾ ਨੰਬਰ ਵੀ ਦਿੱਤਾ ਗਿਆ ਹੈ।
ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦਾ ਕਹਿਣਾ ਹੈ ਕਿ ਇਹ ਕਾਲ ਪਿਛਲੇ 10 ਦਿਨਾਂ ਤੋਂ ਆ ਰਹੀਆਂ ਹਨ ਤੇ ਫੋਨ ਕਰਨ ਵਾਲਾ ਪੰਜਾਬੀ ਵਿੱਚ ਗੱਲ ਕਰਦਾ ਹੈ। ਇੰਨਾ ਹੀ ਨਹੀਂ ਉਹ ਆਪਣੇ ਆਪ ਨੂੰ ਕੈਨੇਡਾ ‘ਚ ਬੈਠੇ ਬਦਨਾਮ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਦੱਸਦਾ ਹੈ। ਵਿਧਾਇਕ ਵੱਲੋਂ ਦਿੱਤੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਸਾਈਬਰ ਸੈੱਲ ਇਸ ‘ਤੇ ਕੰਮ ਕਰ ਰਿਹਾ ਹੈ।
ਗੁਰਪ੍ਰੀਤ ਸਿੰਘ ਗੋਗੀ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਹਨ। 2022 ਦੀਆਂ ਚੋਣਾਂ ਤੋਂ ਪਹਿਲਾਂ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਸਨ। ਉਨ੍ਹਾਂ ਵਿਧਾਨ ਸਭਾ ਹਲਕਾ ਪੱਛਮੀ ਤੋਂ ਚੋਣ ਲੜੀ ਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਰਾ ਕੇ ਵਿਧਾਇਕ ਬਣੇ। ਉਹ ਨਗਰ ਨਿਗਮ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਿੱਚੋਂ ਵੀ ਸਭ ਤੋਂ ਵੱਧ ਸਰਗਰਮ ਹਨ ਤੇ ਲਗਜ਼ਰੀ ਗੱਡੀਆਂ ’ਤੇ ਸਮਾਗਮ ਵਿੱਚ ਹਾਜ਼ਰੀ ਭਰਦੇ ਵੀ ਨਜ਼ਰ ਆਉਂਦੇ ਹਨ। ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੂੰ ਫੋਨ ‘ਤੇ ਇਸ ਤਰ੍ਹਾਂ ਦੀਆਂ ਧਮਕੀਆਂ ਮਿਲਣਾ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਵੱਡਾ ਸਵਾਲ ਹੈ। ਕਿਉਂਕਿ ਕਾਂਗਰਸੀ ਆਗੂ ਤੇ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਭਾਜਪਾ ਆਗੂ ਗੁਰਦੀਪ ਸਿੰਘ ਗੋਸ਼ਾ ਦਾ ਕਹਿਣਾ ਹੈ ਕਿ ਇਸ ਤੋਂ ਵੱਡੀ ਚਿੰਤਾ ਵਾਲੀ ਗੱਲ ਕੀ ਹੋ ਸਕਦੀ ਹੈ ਕਿ ਹੁਣ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨੂੰ ਫਿਰੌਤੀ ਲਈ ਫੋਨ ਆ ਰਹੇ ਹਨ ਤੇ ਪੁਲਿਸ 10 ਦਿਨ ਬਾਅਦ ਵੀ ਫਿਰੌਤੀ ਮੰਗਣ ਵਾਲਿਆਂ ਨੂੰ ਫੜ ਨਹੀਂ ਸਕੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।