ਕਿਸਾਨ ਪਿਛਲੇ ਸਾਲ ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚਾ ਲਾ ਕੇ ਡਟੇ ਹੋਏ ਹਨ ਅਤੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਵੀ ਲਗਾਤਾਰ ਲੋਕਾਂ ਵੱਲੋਂ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ ਜਿਸ ਨੂੰ ਦੇਖਦੇ ਹੋਏ ਕਿਸਾਨਾਂ ਵੱਲੋਂ ਆਪਣਾ ਸੰਘਰਸ਼ ਜਾਰੀ ਰੱਖਿਆ ਜਾ ਰਿਹਾ ਹੈਭਾਰਤ ਭਰ ਦੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਆਪਣੇ ਹੱਕਾਂ ਦੀ ਲੜਾਈ ਲਈ ਪਿਛਲੇ ਕਾਫੀ ਲੰਮੇ ਸਮੇਂ ਤੋਂ ਸਰਹੱਦਾਂ ਉਪਰ ਸੰਘਰਸ਼ ਸ਼ੁਰੂ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਪੰਜਾਬ ਵਿੱਚ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਜਿੱਥੇ ਕਿਸਾਨਾਂ ਦੇ ਹਿੱਤਾਂ ਵਿੱਚ ਦਸਿਆ ਜਾ ਰਿਹਾ ਹੈ। ਉਥੇ ਇਹ ਖ਼ੇਤੀ ਕਾਨੂੰਨ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆ ਦੇ ਹਿਤ ਵਿੱਚ ਦੱਸੇ ਜਾ ਰਹੇ ਹਨ। ਕਿਸਾਨਾਂ ਵੱਲੋਂ ਇਸ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਕਾਰਪੋਰੇਟ ਘਰਾਣਿਆਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਇਸ ਵਿਰੋਧ ਦਾ ਅਸਰ ਵੀ ਕਾਰਪੋਰੇਟ ਘਰਾਣਿਆਂ ਦੇ ਕੰਮ ਉੱਪਰ ਦੇਖਣ ਨੂੰ ਮਿਲ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅਡਾਨੀ ਗਰੁੱਪ ਵੱਲੋਂ ਪੰਜਾਬ ਦੇ ਕਿਲਾ ਰਾਏਪੁਰ ਵਿਖੇ ICD ਦਾ ਸੰਚਾਲਨ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਅਡਾਨੀ ਸਮੂਹ ਨੇ ਲੁਧਿਆਣਾ ਦੇ ਪੰਜਾਬ ਵਿੱਚ ਹੋਰਨਾਂ ਥਾਵਾਂ ਤੇ ਸਥਿਤ ਉਦਯੋਗਾਂ ਲਈ ਰੇਲ ਅਤੇ ਸੜਕ ਰਾਹੀਂ ਮਾਲ ਦੀ ਆਵਾਜਾਈ ਨੂੰ ਸੁਵਿਧਾਜਨਕ ਬਣਾਉਣ ਦੇ ਉਦੇਸ਼ ਨਾਲ ਕਿਲਾ ਰਾਏਪੁਰ ਵਿਚ 2017 ਵਿੱਚ ਆਪਣੀ ICD ਨੂੰ ਸ਼ੁਰੂ ਕੀਤਾ ਸੀ। ਲੇਕਿਨ ਕਿਸਾਨਾਂ ਵੱਲੋਂ ਇਸ ਪਾਰਕ ਦੇ ਬਾਹਰ ਲਗਾਤਾਰ ਅਡਾਨੀ ਗਰੁੱਪ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਟਰੈਕਟਰ-ਟਰਾਲੀਆਂ ਲਗਾ ਕੇ ਕਰਮਚਾਰੀਆਂ ਅਤੇ ਸਾਮਾਨ ਦੀ ਆਵਾਜਾਈ ਤੇ ਪਾਬੰਦੀ ਲਗਾ ਦਿੱਤੀ ਸੀ। ਪਾਰਕ ਦਾ ਕੰਮ ਅਡਾਨੀ ਸਮੂਹ ਵੱਲੋਂ ਸ਼ੁਰੂ ਕੀਤਾ ਗਿਆ ਸੀ ਲੇਕਿਨ ਹੁਣ ਇਸ ਕੰਮ ਨੂੰ ਜਨਵਰੀ 2021 ਵਿੱਚ ਰੁਕਵਾ ਦਿੱਤਾ ਗਿਆ ਹੈ। ਅਡਾਨੀ ਗਰੁੱਪ ਨੂੰ ਇਸ ਜਗ੍ਹਾ ਕਾਰਨ ਬਹੁਤ ਜ਼ਿਆਦਾ ਨੁਕਸਾਨ ਸਹਿਣ ਕਰਨਾ ਪੈ ਰਿਹਾ ਹੈ। ਕਿਸਾਨਾਂ ਦੇ ਵਿਰੋਧ ਤੋਂ ਤੰਗ ਆ ਕੇ ਇਸ ਨੂੰ ਬੰਦ ਕਰਨ ਦਾ ਫ਼ੈਸਲਾ ਅਡਾਨੀ ਗਰੁੱਪ ਵੱਲੋਂ ਲਿਆ ਗਿਆ ਹੈ।ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਹਲਫਨਾਮਾ ਦਾਇਰ ਕੀਤਾ ਗਿਆ ਸੀ ਜਿਸ ਵਿਚ ਕਿਹਾ ਗਿਆ ਹੈ ਕਿ ਉਸ ਨੂੰ ਪਿਛਲੇ 7 ਮਹੀਨਿਆਂ ਦੌਰਾਨ ਰਾਜ ਸਰਕਾਰ ਅਤੇ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੈ ਕਿ ਕਿਸੇ ਆਯੋਗ ਨੇ ਆਪਣੇ ਅਧਿਕਾਰਾਂ ਦੀ ਉਲੰਘਣਾ ਦਾ ਹਵਾਲਾ ਦਿੰਦੇ ਹੋਏ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਤੇ ਕਿਹਾ ਹੈ ਕਿ ਉਹ ਆਪਣਾ ਕਾਰੋਬਾਰ ਬੰਦ ਕਰ ਰਹੇ ਹਨ। ਕਿਸਾਨਾਂ ਵੱਲੋਂ ਇਸ ਨੂੰ ਇੱਕ ਵੱਡੀ ਜਿੱਤ ਮੰਨਿਆ ਜਾ ਰਿਹਾ ਹੈ।

Leave a Reply

Your email address will not be published. Required fields are marked *