• ਮੰਗਲਵਾਰ. ਮਾਰਚ 21st, 2023

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਅਤੇ ਸਾਜ਼ਿਸ਼ ਨੂੰ ਲੈ ਕੇ ਬੀਤੇ ਦਿਨੀਂ ਵਿਧਾਨ ਸਭਾ ਵਿੱਚ ਭਾਰੀ ਹੰਗਾਮਾ ਹੋਇਆ ਸੀ। ਬਜਟ ਇਜਲਾਸ ਦੌਰਾਨ ਵਿਰੋਧੀ ਧਿਰ ਵੱਲੋਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਸਬੰਧੀ ਲੀਕ ਕੀਤੇ ਗਏ ਵੇਰਵਿਆਂ ਦਾ ਮੁੱਦਾ ਚੁੱਕਣ ਉਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਸੀ ਕਿ ਸਿੱਧੂ ਸਾਡਾ ਵੀ ਭਰਾ ਸੀ ਤੇ ਅਸੀਂ ਵੀ ਉਸ ਦੇ ਪ੍ਰਸ਼ੰਸਕ ਸੀ ਪਰ ਉਹ ਘਟਨਾ ਵਾਲੇ ਦਿਨ ਦੋ ਸੁਰੱਖਿਆ ਮੁਲਾਜ਼ਮ ਨਾਲ ਲੈ ਕੇ ਨਹੀਂ ਗਿਆ ਸੀ ਤੇ ਉਸ ਕੋਲ ਬੁਲਟ ਪਰੂਫ ਗੱਡੀ ਵੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਇਸ ਬਾਰੇ ਸਿੱਧੂ ਦੇ ਪਰਿਵਾਰ ਨੂੰ ਪੁੱਛਿਆ ਜਾਵੇ।ਬਲਕੌਰ ਸਿੰਘ ਨੇ ਕਿਹਾ ਕਿ ਚੋਣਾਂ ਪਿੱਛੋਂ 9-10 ਦਿਨਾਂ ਤੱਕ ਸਿੱਧੂ ਕੋਲ ਕੋਈ ਸੁਰੱਖਿਆ ਨਹੀਂ ਸੀ ਪਰ ਇਸ ਜਾਣਕਾਰੀ ਨੂੰ ਜਨਤਕ ਨਹੀਂ ਕੀਤਾ ਗਿਆ ਸੀ। 28 ਮਈ 2022 ਨੂੰ ਸੁਰੱਖਿਆ ਘਟਾ ਦਿੱਤੀ ਗਈ ਤਾਂ ਬਾਅਦ ਵਿੱਚ ਸੋਸ਼ਲ ਮੀਡੀਆ ਉਪਰ ਇਸ ਦਾ ਪ੍ਰਚਾਰ ਕੀਤਾ ਗਿਆ ਸੀ। ਗੈਂਗਸਟਰ ਗੋਲਡੀ ਬਰਾੜ ਨੇ ਵੀ ਇੰਟਰਵਿਊ ‘ਚ ਮੰਨਿਆ ਕਿ ਜਿਵੇਂ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਿੱਚ ਕਮੀ ਕੀਤੀ ਗਈ ਸੀ, ਉਦੋਂ ਹੀ ਉਸ ਨੂੰ ਮਾਰਨ ਦੀ ਵਿਊਂਤ ਬਣਾ ਲਈ ਸੀ ਅਮਨ ਅਰੋੜਾ ਦੇ ਇਸ ਬਿਆਨ ਮਗਰੋਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕੈਬਨਿਟ ਮੰਤਰੀ ਦੇ ਬਿਆਨ ‘ਤੇ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਕਿਹਾ ਕਿ ਮੰਤਰੀ ਅਮਨ ਅਰੋੜਾ ਦੇ ਸ਼ਬਦਾਂ ਨੇ ਡੂੰਘੀ ਠੇਸ ਪਹੁੰਚਾਈ ਹੈ। ਉਨ੍ਹਾਂ ਨੇ ਕੜੇ ਸ਼ਬਦਾਂ ਵਿੱਚ ਇਸ ਬਿਆਨ ਦੀ ਨਿਖੇਧੀ ਕੀਤੀ।ਉਨ੍ਹਾਂ ਨੇ ਭਾਰੀ ਨਿਰਾਸ਼ਾ ਵਿੱਚ ਕਿਹਾ ‘ਜਿਸ ਤਨ ਲਾਗੈ ਸੋ ਤਨ ਜਾਨੈ ਕੌਣ ਜਾਨੈ ਪੀੜ ਪਰਾਈ ?’ ਸਰਕਾਰ ਦੀ ਕਮੀਆਂ ਛੁਪਾਉਣ ਲਈ ਮੰਤਰੀ ਅਰੋੜਾ ਉਨ੍ਹਾਂ ਵਿੱਚ ਹੀ ਨੁਕਸ ਕੱਢ ਰਹੇ ਹਨ। ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਭਾਰੀ ਗਲਤੀ ਮੰਨਦੇ ਹਨ। ਉਨ੍ਹਾਂ ਨੇ ਢਿੱਲ ਮੱਠ ਕੀਤੀ ਤੇ ਆਪਣਾ ਬੱਚਾ ਗੁਆ ਲਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।