• ਮੰਗਲਵਾਰ. ਮਾਰਚ 21st, 2023

ਪੰਜਾਬ ਆ ਕੇ ਵੱਖਵਾਦੀ ਅੰਮ੍ਰਿਤਪਾਲ ਸਿੰਘ ਐਵੇਂ ਹੀ ਅਚਾਨਕ ਚਰਚਿਤ ਨਹੀਂ ਹੋਇਆ। ਯੂਕੇ ਵਿਚ ਰਹਿਣ ਵਾਲੇ ਖਾਲਿਸਤਾਨੀ ਅੱਤਵਾਦੀ ਅਵਤਾਰ ਸਿੰਘ ਖੰਡਾ ਨੇ ਅੰਮ੍ਰਿਤਪਾਲ ਨੂੰ ਪੰਜਾਬ ਵਿਚ ਸਥਾਪਤ ਕੀਤਾ। ਦੁਬਈ ਤੋਂ ਪਰਤਣ ਤੋਂ ਬਾਅਦ ਕੁਝ ਹੀ ਮਹੀਨਿਆਂ ’ਚ ਅੰਮ੍ਰਿਤਪਾਲ ਨੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਨਾ ਸ਼ੁਰੂ ਕਰ ਦਿੱਤਾ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਦੇ ਪਾਕਿਸਤਾਨੀ ਖੁਫ਼ੀਆ ਏਜੰਸੀ ਆਈਐੱਸਆਈ ਅਤੇ ਵਿਦੇਸ਼ਾਂ ’ਚ ਸਥਿਤ ਅੱਤਵਾਦੀ ਸਮੂਹਾਂ ਨਾਲ ਵੀ ਗੂੜੇ੍ਹ ਸਬੰਧ ਹਨ।

ਖਾਲਿਸਤਾਨ ਦੇ ਸਮਰਥਕ ਅਤੇ ਪੰਜਾਬ ‘ਚ ‘ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਨੇ ਲਗਾਤਾਰ ਦੂਜੇ ਦਿਨ ਸੂਬੇ ‘ਚ ਮੁਹਿੰਮ ਚਲਾਈ ਹੈ। ਇੱਥੇ ਜਲੰਧਰ ਰੇਂਜ ਦੇ ਡੀਆਈਜੀ ਸਵਪਨਾ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਵਿੱਚ ਅੰਮ੍ਰਿਤਪਾਲ ਦੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਸਬੰਧਾਂ ਦਾ ਖੁਲਾਸਾ ਕੀਤਾ ਹੈ। ਇਸ ਮਾਮਲੇ ‘ਚ NIA ਦੀ ਐਂਟਰੀ ਹੋ ਸਕਦੀ ਹੈ, ਪੁਲਿਸ ਨੇ ਕੀਤਾ ਇੱਕ ਹੋਰ ਖੁਲਾਸਾ। ਉਸ ਅਨੁਸਾਰ ਅੰਮ੍ਰਿਤਪਾਲ ਨੇ ਆਨੰਦਪੁਰ ਖਾਲਸਾ ਫੋਰਸ (ਏਕੇਐਫ) ਬਣਾਉਣ ਦੀ ਤਿਆਰੀ ਕੀਤੀ ਸੀ। ਉਸ ਦੇ ਘਰ ਅਤੇ ਸਾਥੀਆਂ ਤੋਂ ਬਰਾਮਦ ਹੋਏ ਹਥਿਆਰਾਂ ‘ਤੇ ਏ.ਕੇ.ਐਫ ਲਿਖਿਆ ਹੋਇਆ ਹੈ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਕਰੀਬੀ ਸਾਥੀ ਕੋਲੋਂ 100 ਤੋਂ ਵੱਧ ਨਾਜਾਇਜ਼ ਕਾਰਤੂਸ ਬਰਾਮਦ ਹੋਏ ਹਨ। ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੀ ਸੂਚਨਾ ਸ਼ਨੀਵਾਰ ਦੁਪਹਿਰ ਨੂੰ ਮਿਲੀ ਪਰ ਦੇਰ ਰਾਤ ਪੁਲਸ ਨੇ ਕਿਹਾ ਕਿ ਉਹ ਫਰਾਰ ਹੈ। ਉਸ ਦੀ ਕਾਰ ਨਕੋਦਰ ਵਿੱਚ ਖੜ੍ਹੀ ਮਿਲੀ। ਸੂਤਰਾਂ ਅਨੁਸਾਰ ਇਸ ਕਾਰ ਵਿੱਚ ਅੰਮ੍ਰਿਤਪਾਲ ਦਾ ਮੋਬਾਈਲ ਫੋਨ ਵੀ ਮਿਲਿਆ ਹੈ। ਸੂਤਰਾਂ ਮੁਤਾਬਕ ਉਨ੍ਹਾਂ ‘ਤੇ NSA ਲਗਾਇਆ ਜਾ ਸਕਦਾ ਹੈ। ਅੰਮ੍ਰਿਤਪਾਲ ਦੇ ਫਾਈਨਾਂਸਰ ਦਲਜੀਤ ਸਿੰਘ ਕਲਸੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਹ ਇੱਕ ਅਦਾਕਾਰ ਅਤੇ ਨਿਰਮਾਤਾ ਹੈ। ਪੁਲਿਸ ਹੁਣ ਤੱਕ ‘ਵਾਰਿਸ ਪੰਜਾਬ ਦੇ’ ਨਾਲ ਜੁੜੇ 100 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। 8 ਰਾਈਫਲਾਂ ਅਤੇ ਰਿਵਾਲਵਰ ਵੀ ਬਰਾਮਦ ਹੋਏ ਹਨ। ਸ਼ਨੀਵਾਰ ਨੂੰ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਪੁੱਛਗਿੱਛ ‘ਚ ਉਸ ਨੇ ਦੱਸਿਆ ਕਿ ਅੰਮ੍ਰਿਤਪਾਲ ਨੇ ਉਸ ਨੂੰ ਇਹ ਕਾਰਤੂਸ ਦਿੱਤੇ ਸਨ। ਅੰਮ੍ਰਿਤਸਰ ਪੁਲਿਸ ਨੇ ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਅਤੇ ਉਸਦੇ 7 ਸਾਥੀਆਂ ਖਿਲਾਫ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਸ਼ਨੀਵਾਰ ਨੂੰ ਅੰਮ੍ਰਿਤਪਾਲ ਦੇ 7 ਸਾਥੀ ਜਲੰਧਰ ਦੇ ਮਹਿਤਪੁਰ ਤੋਂ ਫੜੇ ਗਏ। ਇਨ੍ਹਾਂ ਵਿੱਚ ਗੁਰਲਾਲ ਸਿੰਘ, ਸਵਰੀਤ ਸਿੰਘ, ਅਮਨਦੀਪ ਸਿੰਘ, ਹਰਮਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਵੀਰ ਸਿੰਘ ਅਤੇ ਅਜੈਪਾਲ ਸਿੰਘ ਸ਼ਾਮਲ ਹਨ। ਪੁਲੀਸ ਨੂੰ ਉਨ੍ਹਾਂ ਕੋਲੋਂ 12 ਬੋਰ ਦੀਆਂ 6 ਰਾਈਫਲਾਂ ਅਤੇ 193 ਕਾਰਤੂਸ ਬਰਾਮਦ ਹੋਏ। ਇਹ ਸਾਰੇ ਗੈਰ-ਕਾਨੂੰਨੀ ਹਥਿਆਰ ਹਨ। ਉਨ੍ਹਾਂ ਕੋਲ ਕੋਈ ਲਾਇਸੈਂਸ ਨਹੀਂ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।