ਭਾਰਤ ਵਿੱਚ ਕੋਰੋਨਾ ਨੂੰ ਵਧਣ ਤੋਂ ਰੋਕਣ ਲਈ ਸਰਕਾਰ ਵੱਲੋਂ ਤਾਲਾ ਬੰਦੀ ਕਰ ਦਿੱਤੀ ਗਈ ਸੀ। ਸੰਸਾਰ ਦੇ ਹਰ ਇੱਕ ਦੇਸ਼ ਵੱਲੋਂ ਇਸ ਬਿਮਾਰੀ ਤੋਂ ਬਚਾਅ ਦੇ ਲਈ ਕਈ ਢੰਗ ਅਪਣਾਏ ਜਾਂਦੇ ਹਨ। ਭਾਰਤ ਦੇਸ਼ ਵਿੱਚ ਵੀ ਕੋਰੋਨਾ ਨੇ ਹਾਹਾਕਾਰ ਮਚਾਈ ਹੋਈ ਹੈ। ਰੋਜਾਨਾ ਹੀ ਵੱਡੀ ਗਿਣਤੀ ਵਿਚ ਪੌਜੇਟਿਵ ਕੇਸ ਸਾਹਮਣੇ ਆ ਰਹੇ ਸਨ। ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ ਇਸ ਲਈ ਬੱਚਿਆਂ ਦੀ ਪੜਾਈ ਲਗਾਤਾਰ ਆਨਲਾਈਨ ਜਾਰੀ ਰੱਖੀ ਗਈ। ਹਾਲਾਂਕਿ ਸਰਕਾਰ ਵੱਲੋਂ ਸਭ ਸਕੂਲਾਂ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦੇ ਕੇ ਕੁੱਛ ਰਾਹਤ ਦਿੱਤੀ ਗਈ ਸੀ। ਅੱਠਵੀਂ ਅਤੇ ਦਸਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਸੀ ਅਤੇ ਬੱਚਿਆਂ ਦੀਆਂ ਪਹਿਲੀਆਂ ਹੋਈਆਂ ਪ੍ਰੀਖਿਆਵਾਂ ਦੇ ਆਧਾਰ ਤੇ ਮੁਲਾਂਕਣ ਕਰਨ ਤੋਂ ਬਾਅਦ ਨਤੀਜੇ ਘੋਸ਼ਿਤ ਕੀਤੇ ਗਏ ਹਨ। ਲੇਕਿਨ ਪਿੱਛਲੇ ਸਾਲ ਮਾਰਚ 2020 ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤੇ ਜਾਣ ਕਾਰਣ ਬੱਚਿਆਂ ਦੀਆਂ ਪੜ੍ਹਾਈਆਂ ਤੇ ਬੋਹੋਤ ਮਾੜਾ ਅਸਰ ਪਿਆ ਹੈ। ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਾਰੇ ਸੂਬਿਆਂ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਤਰ੍ਹਾਂ ਦੇ ਫੈਸਲੇ ਲਏ ਜਾ ਰਹੇ ਹਨ।

ਕੇਂਦਰ ਸਰਕਾਰ ਵੱਲੋਂ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਗਏ ਹਨ। ਜਿਸ ਨਾਲ ਬੱਚਿਆਂ ਦਾ ਮਾਨਸਿਕ ਅਤੇ ਸਮਾਜਿਕ ਵਿਕਾਸ ਹੋ ਸਕੇ। ਦੇਸ ਵਿਚ ਸਕੂਲਾਂ ਦੇ ਨਵੀਨੀਕਰਨ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।ਨਾਲ ਹੀ ਬੱਚਿਆਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਮਿਲ ਰਹੀਆਂ ਹਨ। ਸਿੱਖਿਆ ਮੰਤਰੀ ਅਤੇ ਰੱਖਿਆ ਮੰਤਰਾਲੇ ਵੱਲੋਂ ਸਾਰੇ ਸਕੈਂਡਰੀ ਅਤੇ ਹਾਇਰ ਸਕੈਂਡਰੀ ਸਕੂਲਾਂ ਵਿੱਚ ਬੱਚਿਆਂ ਲਈ ਐਨਸੀਸੀ ਦੀ ਸਿਖਲਾਈ ਨੂੰ ਯਕੀਨੀ ਬਣਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਨਾਲ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲੇਗਾ।ਇਸ ਵਾਸਤੇ ਸਾਰੇ ਸੂਬਿਆਂ ਨੂੰ ਤਿਆਰੀ ਕਰਨ ਲਈ ਆਖਿਆ ਗਿਆ ਹੈ। ਸਕੈਂਡਰੀ ਅਤੇ ਹਾਇਰ ਸਕੈਂਡਰੀ ਸਕੂਲਾਂ ਤੋਂ ਇਸ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਯੋਜਨਾ ਨੂੰ ਆਦਿਵਾਸੀ ਬਹੁਲ ਖੇਤਰਾਂ ਨੂੰ ਪਹਿਲ ਦੇ ਅਧਾਰ ਤੇ ਸ਼ਾਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਪਹਿਲੇ ਪੜਾਅ ਦੇ ਤਹਿਤ ਦੇਸ਼ ਦੇ ਸਾਰੇ ਸਕੈਂਡਰੀ ਸਕੂਲ ਵਿੱਚ ਇਸ ਸਿਖਲਾਈ ਨੂੰ ਸ਼ੁਰੂ ਕੀਤਾ ਜਾਵੇਗਾ। ਸਿੱਖਿਆ ਮੰਤਰਾਲੇ ਦੀ ਮਦਦ ਨਾਲ ਰਾਜ ਸਰਕਾਰਾਂ ਨੂੰ ਇਸ ਲਈ ਉਤਸ਼ਾਹਿਤ ਕਰਨ ਦੀ ਵੀ ਗਲ ਕਹੀ ਗਈ ਹੈ। ਬੱਚਿਆਂ ਦੀ ਪੜ੍ਹਾਈ ਨੂੰ ਸਿਖਲਾਈ ਨਾਲ ਜੋੜਨ ਦੀ ਤਿਆਰੀ ਕੀਤੀ ਜਾ ਰਹੀ ਹੈ ।

Leave a Reply

Your email address will not be published. Required fields are marked *