• ਐਤਃ. ਫਰ. 5th, 2023

Canada ਦੇ 11 ਗੈਂਗਸਟਰਾਂ ਦੀ List ‘ਚੋਂ 9 ਨੇ Punjab ਦੇ | Canada ਨੇ ਜਨਤਕ ਸੁਰੱਖਿਆ ਦੀ ਚੇਤਾਵਨੀ ਕੀਤੀ ਜਾਰੀ

ਕੈਨੇਡਾ ‘ਚ ਗੈਂਗਸਟਰਾਂ ਨੂੰ ਲੈ ਕੇ ਇੱਕ ਜਨਤਕ ਸੁਰੱਖਿਆ ਚੇਤਾਵਨੀ ਜਾਰੀ ਕੀਤੀ ਗਈ ਹੈ। ਬ੍ਰਿਟਿਸ਼ ਕੋਲੰਬੀਆ ਦੀ ਜੁਆਇੰਟ ਫੋਰਸਿਜ਼ ਸਪੈਸ਼ਲ ਇਨਫੋਰਸਮੈਂਟ ਯੂਨਿਟ (CFSEU-BC) ਨੇ 11 ਗੈਂਗਸਟਰਾਂ ਦੀ ਸੂਚੀ ਜਾਰੀ ਕੀਤੀ ਹੈ। ਜਿੰਨ੍ਹਾਂ ਤੋਂ ਜਨਤਕ ਸੁਰੱਖਿਆ ਚਿਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ 11 ਗੈਂਗਸਟਰਾਂ ਵਿੱਚੋਂ 9 ਪੰਜਾਬੀ ਹਨ। ਇਹ ਅਪਰਾਧੀ ਲੋਅਰ ਮੈਨਲੈਂਡ ਗੈਂਗ ਵਾਰ ਨਾਲ ਸਬੰਧਤ ਦੱਸੇ ਗਏ ਹਨ।ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਤੇ ਵੀ ਨਜ਼ਰ ਆਉਣ ਤਾਂ ਉਨ੍ਹਾਂ ਤੋਂ ਦੂਰ ਰਹਿਣ। ਹਾਲਾਂਕਿ, ਪੰਜਾਬ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਅਤੇ ਮੋਹਾਲੀ ਇੰਟੈਲੀਜੈਂਸ ਦਫਤਰ ‘ਤੇ ਹਮਲਾ ਕਰਨ ਵਾਲੇ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਨਾਂ ਸ਼ਾਮਲ ਨਹੀਂ ਹੈ। ਇਹ ਦੋਵੇਂ ਕੈਨੇਡਾ ‘ਚ ਬੈਠ ਕੇ ਭਾਰਤ ‘ਚ ਅਪਰਾਧ ਕਰ ਰਹੇ ਹਨ।ਬ੍ਰਿਟਿਸ਼ ਕੋਲੰਬੀਆ ਇਨਫੋਰਸਮੈਂਟ ਯੂਨਿਟ ਦੀ ਸੂਚੀ ਵਿੱਚ ਜਗਦੀਪ ਚੀਮਾ, ਬਰਿੰਦਰ ਧਾਲੀਵਾਲ, ਗੁਰਪ੍ਰੀਤ ਧਾਲੀਵਾਲ, ਸਮਰੂਪ ਗਿੱਲ, ਸਮਦੀਪ ਗਿੱਲ, ਸੁਖਦੀਪ ਪੰਸਲ, ਅਮਰਪ੍ਰੀਤ ਸਮਰਾ, ਰਵਿੰਦਰ ਸਮਰਾ ਅਤੇ ਸ਼ਕੀਲ ਬਸਰਾ ਦੇ ਨਾਂ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਰਿਚਰਡ ਜੋਸੇਫ ਅਤੇ ਐਂਡੀ ਦਾ ਨਾਂ ਵੀ ਸ਼ਾਮਲ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।