ਇਨਸਾਨ ਵਿਦੇਸ਼ ਜਾਣ ਦੀ ਇੱਛਾ ਰੱਖਦਾ ਹੈ। ਉੱਥੋਂ ਦਾ ਮਾਹੌਲ, ਉਥੋਂ ਦੀ ਖੂਬਸੂਰਤੀ ਅਤੇ ਉਥੇ ਬਹੁਤ ਸਾਰੇ ਆਮਦਨ ਦੇ ਸਾਧਨ, ਜਿਨ੍ਹਾਂ ਦੇ ਕਾਰਨ ਲੋਕ ਵਿਦੇਸ਼ ਜਾਂਦੇ ਹਨ। ਬਹੁਤ ਸਾਰੇ ਦੇਸ਼ਾਂ ਦੀ ਖੂਬਸੂਰਤੀ ਵੀ ਲੋਕਾਂ ਨੂੰ ਆਪਣੇ ਵੱਲ ਖਿੱਚ ਕੇ ਲੈ ਜਾਂਦੀ ਹੈ।ਵਿਦਿਆਰਥੀਆਂ ਅਤੇ ਹੋਰ ਬਹੁਤ ਸਾਰੇ ਲੋਕਾਂ ਦੀ ਪਹਿਲੀ ਪਸੰਦ ਕੈਨੇਡਾ ਹੈ ਜਿਸ ਕਰਕੇ ਵੱਖ-ਵੱਖ ਰਸਤਿਆਂ ਰਾਹੀਂ ਲੋਕ ਕੈਨੇਡਾ ਜਾਂਦੇ ਹਨ। ਬਹੁਤ ਸਾਰੇ ਲੋਕਾਂ ਵੱਲੋਂ ਮਜ਼ਬੂਰੀਵੱਸ ਹੋਰ ਦੇਸ਼ਾਂ ਵਿੱਚ ਜਾਣ ਦਾ ਹੀਲਾ ਕੀਤਾ ਜਾਂਦਾ ਹੈ। ਫੇਰ ਜੇ ਉਥ੍ਹੇ ਸਹੂਲਤਾਂ ਮਿਲ ਜਾਣ ਤਾਂ ਉਨ੍ਹਾਂ ਲੋਕਾਂ ਲਈ ਉਹ ਮੁਲਕ ਕਿਸੇ ਸਵਰਗ ਤੋਂ ਘੱਟ ਨਹੀਂ ਹੁੰਦਾ ਹੈ। ਕਰੋਨਾ ਦੇ ਕਾਰਨ ਬਹੁਤ ਸਾਰੀਆਂ ਹਵਾਈ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਤਾਂਕਿ ਕਰੋਨਾ ਕੇਸਾਂ ਦੇ ਵਾਧੇ ਨੂੰ ਰੋਕਿਆ ਜਾ ਸਕੇ। ਭਾਰਤ ਵਿੱਚ ਵੀ ਕਰੋਨਾ ਦੀ ਦੂਜੀ ਲਹਿਰ ਦੇ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉੱਪਰ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ। ਹੁਣ ਕੈਨੇਡਾ ਤੋਂ ਇੱਕ ਵੱਡੀ ਖੁਸ਼ੀ ਦੀ ਖਬਰ ਸਾਹਮਣੇ ਆਈ ਹੈ । ਕਰੋਨਾ ਦੇ ਦੌਰ ਵਿੱਚ ਬਹੁਤ ਸਾਰੇ ਲੋਕਾਂ ਨੂੰ ਆਪਣਿਆਂ ਨੂੰ ਮਿਲਣ ਲਈ ਲੰਮਾ ਇੰਤਜ਼ਾਰ ਕਰਨਾ ਪਿਆ।

ਹੁਣ ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਵੱਲੋਂ ਪਰਿਵਾਰਾਂ ਦੇ ਮੈਂਬਰਾਂ ਨੂੰ ਆਪਸ ਵਿੱਚ ਮਿਲਣ ਲਈ ਪਰਵਾਸੀਆਂ ਦੇ ਮਾਪਿਆਂ ਦਾਦਾ ਦਾਦੀ ਅਤੇ ਨਾਨਾ ਨਾਨੀ ਨੂੰ PR ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਵਾਰ ਪਰਵਾਸੀਆਂ ਦੀ ਆਮਦਨ ਦੀ ਹੱਦ ਨੂੰ ਵੀ ਘਟਾ ਦਿੱਤਾ ਗਿਆ ਹੈ ਅਤੇ ਹੁਣ ਪਿਛਲੇ ਸਾਲ ਕੇਵਲ 32,270 ਡਾਲਰ ਸਾਲਾਨਾ ਦੀ ਕਮਾਈ ਕਰਨ ਵਾਲੇ ਕੈਨੇਡੀਅਨ ਸਿਟੀਜਨ ਅਤੇ PRs ਆਪਣੇ ਮਾਪਿਆਂ ,ਦਾਦਾ ਦਾਦੀ ਨੂੰ ਕੈਨੇਡਾ ਸੱਦਣ ਲਈ ਅਰਜ਼ੀ ਦਾਖਲ ਕਰ ਸਕਣਗੇ। ਇਸ ਖਬਰ ਨੂੰ ਸੁਣਦੇ ਹੀ ਬਹੁਤ ਸਾਰੇ ਪਰਿਵਾਰਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਸਰੀ ਦੇ ਵਿੱਚ ਇੱਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਹੋਇਆ ਇਮੀਗ੍ਰੇਸ਼ਨ ਮੰਤਰੀ ਨੇ ਆਖਿਆ ਹੈ ਕਿ ਪੇਰੈਂਟਸ ਤੇ ਗਰੈਂਡ ਪੇਰੈਂਟਸ ਪ੍ਰੋਗਰਾਮ ਅਧੀਨ ਅਰਜ਼ੀਆਂ ਦੇ ਫਾਰਮ ਮੰਗੇ ਗਏ ਹਨ। ਲਾਟਰੀ ਰਾਹੀਂ 30 ਹਜ਼ਾਰ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਅਤੇ 20 ਸਤੰਬਰ ਤੋਂ ਮਾਪਿਆਂ ਦੀ ਸਪਾਂਸਰਸ਼ਿਪ ਦੀ ਪੱਕੀ ਅਰਜ਼ੀ ਦਾਖਲ ਕਰਨ ਲਈ ਸੱਦਾ ਪੱਤਰ ਭੇਜੇ ਜਾਣਗੇ। ਇਸ ਸਕੀਮ ਰਾਹੀਂ ਬੋਹੋਤ ਸਾਰੇ ਬੁਜ਼ੁਰਗ ਪੰਜਾਬੀ ਆਵਦੇ ਬੱਚਿਆਂ ਨਾਲ ਰਹਿ ਸੱਕਣਗੇ ਅਤੇ ਇਸ ਤਰਾਹ ਇਹ ਇੱਕ ਬੋਹੋਤ ਹੀ ਸ਼ਲਾਘਾ ਜੋਗ ਕਦਮ ਸਿੱਧ ਹੋਇਆ ਹੈ।

Leave a Reply

Your email address will not be published. Required fields are marked *