ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਦੇਸ਼ ਭਰ ਦੇ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਨੂੰ ਲਗਭਗ 8 ਮਹੀਨਿਆਂ ਦਾ ਸਮਾਂ ਹੋ ਗਿਆ ਹੈ।ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ ਜਿਸ ਨੂੰ ਦੇਖਦੇ ਹੋਏ ਕਿਸਾਨਾਂ ਵੱਲੋਂ ਆਪਣਾ ਸੰਘਰਸ਼ ਜਾਰੀ ਰੱਖਿਆ ਜਾ ਰਿਹਾ ਹੈ। ਕਿਸਾਨ ਪਿਛਲੇ ਸਾਲ ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚਾ ਲਾ ਕੇ ਡਟੇ ਹੋਏ ਹਨ ਅਤੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦਿੱਤੇ ਜਾਣ ਦਾ ਸਿਲਸਿਲਾ ਜਾਰੀ ਹੈ ਲੇਕਿਨ ਨਾਲ ਹੀ ਪਹਿਲਾਂ ਤੋਂ ਠੇਕੇ ਉਪਰ ਨੌਕਰੀਆਂ ਕਰ ਰਹੇ ਬਹੁਤ ਸਾਰੇ ਕਰਮਚਾਰੀਆਂ ਵੱਲੋਂ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਦੇ ਸਰਕਾਰੀ ਡਾਕਟਰਾਂ ਵੱਲੋਂ ੧੨ ਜੁਲਾਈ ਤੋਂ ਤਿੰਨ ਦਿਨ ਦੀ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਡਾਕਟਰ ਪੰਜਾਬ ਦੇ 6 ਵੇ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ਦਾ ਵਿਰੋਧ ਕਰ ਰਹੇ ਹਨ। ਡਾਕਟਰਾਂ ਨੇ ਸੂਬਾ ਸਰਕਾਰ ਵੱਲੋਂ ਆਪਣੇ ਮੁੱਦਿਆਂ ਦਾ ਹੱਲ ਨਾ ਕੀਤੇ ਜਾਣ ਤੇ 19 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾਣ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ। ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਵੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।

ਜਿਸ ਨਾਲ ਜ਼ਿਲੇ ਅੰਦਰ ਲੋਕਾਂ ਨੂੰ ਕਰੋਨਾ ਵਰਗੀ ਭਿਆਨਕ ਸਥਿਤੀ ਤੋਂ ਬਚਾ ਕੇ ਰੱਖਿਆ ਜਾ ਸਕੇ ਅਤੇ ਅਮਨ, ਸ਼ਾਂਤੀ ਨੂੰ ਵੀ ਬਣਾ ਕੇ ਰੱਖਿਆ ਜਾ ਸਕੇ। ਹੁਣ 16 ਸਤੰਬਰ ਤੱਕ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਵੱਲੋਂ ਸ਼ਹਿਰ ਅੰਦਰ ਧਾਰਾ 144 ਲਾਗੂ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਓਹਨਾ ਕਿਹਾ ਕਿ ਕੁਝ ਲੋਕ ਸ਼ਹਿਰ ਵਿੱਚ ਧਰਨੇ ਪ੍ਰਦਰਸ਼ਨ ਕਰਕੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜਿਸ ਨੂੰ ਰੋਕਣ ਲਈ ਇਹ ਧਾਰਾ ਲਾਗੂ ਕੀਤੀ ਗਈ ਹੈ। ਇਹ ਹੁਕਮ ਪੁਲਿਸ, ਪੈਰਾ-ਮਿਲਟਰੀ ਅਤੇ ਸਰਕਾਰੀ ਮੁਲਾਜ਼ਮਾਂ ਦੇ ਕੰਮ-ਕਾਜ ਦੌਰਾਨ ਲਾਗੂ ਨਹੀਂ ਹੋਣਗੇ। ਪ੍ਰਦਰਸ਼ਨ ,ਰੈਲੀਆਂ ਅਤੇ ਧਰਨਿਆਂ ਲਈ ਪ੍ਰਸ਼ਾਸਨ ਨੇ ਸੈਕਟਰ-25 ਦੀ ਰੈਲੀ ਗਰਾਊਂਡ ਦੀ ਥਾਂ ਤੈਅ ਕੀਤੀ ਹੈ। ਏਥੇ ਵੀ ਪ੍ਰਦਰਸ਼ਨ ਤੋਂ ਪਹਿਲਾ ਇਜਾਜ਼ਤ ਲੈਣੀ ਲਾਜ਼ਮੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਵੱਲੋਂ ਸ਼ਹਿਰ ਚ ਧਾਰਾ 144 ਲਾਗੂ ਕੀਤੇ ਜਾਣ ਦੇ ਨਾਲ ਹੀ ਧਰਨੇ ਪ੍ਰਦਰਸ਼ਨਾਂ ਤੇ ਵੀ ਰੋਕ ਲਗਾ ਦਿੱਤੀ ਗਈ ਹੈ।

Leave a Reply

Your email address will not be published. Required fields are marked *