ਪੰਜਾਬ ਵਿੱਚ ਪਿਛਲੇ ਕੁਝ ਲੰਮੇ ਸਮੇਂ ਤੋਂ ਕਿਸਾਨੀ ਸੰਘਰਸ਼ ਜ਼ੋਰਾਂ ਤੇ ਚੱਲਿਆ ਹੋਇਆ ਹੈ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਰਚੇ ਲਾਏ ਹੋਏ ਹਨ। ਲੋਕਾਂ ਦਾ ਧਿਆਨ ਕਰੋਨਾ ਅਤੇ ਖੇਤੀ ਕਾਨੂੰਨਾਂ ਵੱਲ ਹੈ। ਪੰਜਾਬ ਵਿੱਚ ਕਰੋਨਾ ਕੇਸਾਂ ਵਿਚ ਕਮੀ ਆਉਂਦੇ ਹੀ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਢਿੱਲ ਦਿੱਤੀ ਗਈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਲੇਕਿਨ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ 2022 ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਮੀਕਰਨ ਤਿਆਰ ਕੀਤੇ ਜਾ ਰਹੇ ਹਨ। ਮੁਲਕ ਦਿਆਂ ਕਈ ਸੂਬਿਆਂ ਵਿੱਚ ਭਾਜਪਾ ਨੂੰ ਕਰਾਰੀ ਹਾਰ ਦਾ ਮੂਹ ਦੇਖਣ ਦੇ ਨਾਲ ਹੀ ਪੰਜਾਬ ਵਿਚ ਹੋਈਆਂ ਨਗਰ ਨਿਗਮ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਵੀ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਸਬ ਦੇ ਸਿੱਟੇ ਵੱਜੋਂ ਬਹੁਤ ਸਾਰੇ ਪਾਰਟੀ ਵਰਕਰਾਂ ਵੱਲੋਂ ਦੂਸਰੀਆਂ ਪਾਰਟੀਆਂ ਵਿੱਚ ਸ਼ਾਮਲ ਹੋਇਆ ਜਾ ਰਿਹਾ ਹੈ।

ਪੰਜਾਬ ਦੀ ਸਿਆਸਤ ਵਿਚ ਇੱਕ ਬਾਰ ਫਿਰ ਇੱਕ ਵੱਡੀ ਹਲਚਲ ਦੀ ਜਾਣਕਾਰੀ ਸਾਹਮਣੇ ਆਈ ਹੈ। ਕੁਝ ਪਾਰਟੀਆਂ ਆਪਸੀ ਗੱਠਜੋੜ ਵੀ ਕਰ ਰਹੀਆਂ ਹਨ ਤਾਂ ਜੋ ਵਿਰੋਧੀ ਪਾਰਟੀਆਂ ਨੂੰ ਟੱਕਰ ਦਿੱਤੀ ਜਾ ਸਕੇ। ਪਿੰਡ ਜਾਂਗਪੁਰ ਦੇ ਰਹਿਣ ਵਾਲੇ ਸੀਨੀਅਰ ਕਾਂਗਰਸੀ ਆਗੂ ਦਲਜੀਤ ਸਿੰਘ ਹੈਪੀ ਬਾਜਵਾ ਨੇ ਅੱਜ ਦੁਪਹਿਰ ਕਰੀਬ ਦੋ ਵਜੇ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮਹੱਤਿਆ ਕਰ ਲਈ ਹੈ। ਉਹ ਪੰਜਾਬ ਪ੍ਰਦੇਸ਼ ਕਾਂਗਰਸ ਸਪੋਰਟਸ ਐਂਡ ਕਲਚਰਲ ਸੈੱਲ ਹਲਕਾ ਦਾਖਾ ਦੇ ਪ੍ਰਧਾਨ ਸੀ। ਓਹਨਾ ਆਪਣੀ ਕਾਂਗਰਸ ਪਾਰਟੀ ਦੇ ਪ੍ਰਤੀ ਨਮੋਸ਼ੀ ਪ੍ਰਗਟਾਉਂਦਿਆਂ ਇੱਕ ਆਡੀਓ ਸੋਸ਼ਲ ਮੀਡੀਆ ਤੇ ਜਾਰੀ ਕਰ ਕੇ ਆਪਣੇ ਹੀ ਪਿੰਡ ਦੇ ਤਿੰਨ ਵਿਅਕਤੀਆਂ ਨੂੰ ਮੌਤ ਦਾ ਜ਼ਿੰਮੇਵਾਰ ਠਹਿਰਾ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਖਤਮ ਕਰ ਲਈ। ਸੋਸ਼ਲ ਮੀਡੀਆ ਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਪਰਿਵਾਰ ਦੀ ਬਾਂਹ ਫੜਨ ਲਈ ਅਤੇ ਹੋਰ ਕਾਂਗਰਸੀ ਵਰਕਰਾਂ ਦੀ ਸੁਣਵਾਈ ਕਰਨ ਸਬੰਧੀ ਨਸੀਹਤ ਦੇ ਕੇ ਆਪਣੇ ਟਰੈਕਟਰ ਤੇ ਪਿੰਡ ਹਿੱਸੋਵਾਲ ਨੇੜੇ ਪੁੱਜ ਕੇ ਦੁਪਹਿਰ ਕਰੀਬ ਦੋ ਵਜੇ ਜ਼ਹਿਰੀਲੀ ਚੀਜ਼ ਨਿਗਲ ਲਈ। ਓਹਨਾ ਦੀ ਹਾਲਤ ਖਰਾਬ ਹੁੰਦੀ ਦੇਖ ਲੋਕਾਂ ਵੱਲੋਂ ਨਿੱਜੀ ਹਸਪਤਾਲ ਮੁੱਲਾਂਪੁਰ ਵਿਖੇ ਲਿਆਂਦਾ ਗਿਆ। ਥਾਣਾ ਦਾਖਾ ਦੀ ਪੁਲਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਆਰੰਭ ਕਰ ਦਿੱਤੀ ਹੈ। ਪੁਲਿਸ ਨੇ ਕਿਹਾ ਕਿ ਹੈਪੀ ਬਾਜਵਾ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਉਸ ਦੇ ਪਰਿਵਾਰ ਨੂੰ ਇਨਸਾਫ ਮਿਲ ਸਕੇ। ਜਾਰੀ ਆਡੀਓ ਅਤੇ ਹੱਥ ਲਿਖਤ ਪੋਸਟ ਰਾਹੀਂ ਹੈਪੀ ਬਾਜਵਾ ਨੇ ਮੌਤ ਦੇ ਜ਼ਿੰਮੇਵਾਰ ਪ੍ਰੀਤਮ ਸਿੰਘ ਪੁੱਤਰ ਹਰਚੰਦ ਸਿੰਘ, ਬਲਜਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਅਤੇ ਮਹਿੰਦਰ ਸਿੰਘ ਬਾਬੂ ਪੰਚ ਪੁੱਤਰ ਲਛਮਣ ਸਿੰਘ ਨੂੰ ਠਹਿਰਾਇਆ।

Leave a Reply

Your email address will not be published. Required fields are marked *