ਅੰਮ੍ਰਿਤਸਰ , 5 ਮਈ
ਬਿਜਲੀ ਕੱਟਾਂ ਖਿਲਾਫ ਸੜਕਾਂ ‘ਤੇ ਉੱਤਰੀ ਬੀਜੇਪੀ | ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਘੇਰਿਆ | ਬਿਜਲੀ ਕੱਟਾਂ ਨੂੰ ਲੈ ਕੇ ਭਾਜਪਾ ਵੱਲੋਂ ਪੂਰੇ ਸੂਬੇ ਵਿੱਚ ਭਗਵੰਤ ਮਾਨ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਨੇ …ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਦਿੱਤੇ ਸੱਦੇ ‘ਤੇ ਸੂਬੇ ਭਰ ਦੇ ਭਾਜਪਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਸੜਕਾਂ ‘ਤੇ ਉੱਤਰ ਕੇ ਨਾਅਰੇਬਾਜੀ ਕੀਤੀ ਜਾ ਰਹੀ ਏ ….ਧਰਨੇ ਦੇ ਰਹੇ ਭਾਜਪਾ ਵਰਕਰਾਂ ਦਾ ਕਹਿਣਾ ਏ ਕਿ ਚੋਣਾਂ ਤੋਂ ਪਹਿਲਾ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ਪਰ ਹੁਣ ਇਹ ਲੋਕ ਆਪਣੇ ਵਾਅਦਿਆਂ ਤੋਂ ਮੁਕਰ ਗਏ ਨੇ …ਭਾਜਪਾ ਵਰਕਰਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਜਨਤਾ ਲਈ ਕੁਝ ਨਹੀਂ ਕਰਦੀ, ਉਹ ਸਿਰਫ ਝੂਠੇ ਵਾਅਦੇ ਤੇ ਲਾਲਚ ਦੇ ਕੇ ਜਨਤਾ ਨੂੰ ਮੂਰਖ ਬਣਾ ਰਹੀ ਏ। ਪਰ ਭਾਰਤੀ ਜਨਤਾ ਪਾਰਟੀ ਜਨਤਾ ਨਾਲ ਧੋਖਾ ਨਹੀਂ ਹੋਣ ਦੇਵੇਗੀ। ਭਾਜਪਾ ਦਾ ਇੱਕੋ ਇੱਕ ਟੀਚਾ ਹੈ, ‘ਸਬਕਾ ਸਾਥ, ਸਬਕਾ ਵਿਸ਼ਵਾਸ ਤੇ ਸਬਕਾ ਵਿਕਾਸ’ ਅਤੇ ਇਸ ਟੀਚੇ ਨੂੰ ਲੈ ਕੇ ਭਾਜਪਾ ਦੇ ਵਰਕਰ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਨੇ |