ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਦੇਸ਼ ਭਰ ਦੇ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਨੂੰ ਲਗਭਗ 8 ਮਹੀਨਿਆਂ ਦਾ ਸਮਾਂ ਹੋ ਗਿਆ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ ਜਿਸ ਨੂੰ ਦੇਖਦੇ ਹੋਏ ਕਿਸਾਨਾਂ ਵੱਲੋਂ ਆਪਣਾ ਸੰਘਰਸ਼ ਜਾਰੀ ਰੱਖਿਆ ਜਾ ਰਿਹਾ ਹੈ। ਕਿਸਾਨ ਪਿਛਲੇ ਸਾਲ ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚਾ ਲਾ ਕੇ ਡਟੇ ਹੋਏ ਹਨ ਅਤੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ।ਭਾਰਤ ਭਰ ਦੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਆਪਣੇ ਹੱਕਾਂ ਦੀ ਲੜਾਈ ਲਈ ਪਿਛਲੇ ਕਾਫੀ ਲੰਮੇ ਸਮੇਂ ਤੋਂ ਸਰਹੱਦਾਂ ਉਪਰ ਸੰਘਰਸ਼ ਸ਼ੁਰੂ ਕੀਤਾ ਗਿਆ ਹੈ। ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਹੋਏ ਕਿਸਾਨਾਂ ਵੱਲੋਂ ਕਰੋਨਾ ਦੇ ਦੌਰ ਵਿਚ ਦਿੱਲੀ ਵਿਚ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਵੀ ਕੀਤੀ ਜਾ ਰਹੀ ਹੈ।

ਸਰਕਾਰ ਵੱਲੋਂ ਹਜੇ ਵੀ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਸੀ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤੇ ਜਾਂਦੇ ਉਸ ਸਮੇਂ ਤਕ ਸਾਡਾ ਸੰਘਰਸ਼ ਜਾਰੀ ਰਹੇਗਾ।ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ 17 ਤਰੀਕ ਨੂੰ ਸਿਆਸੀ ਪਾਰਟੀਆਂ ਦੇ ਲੋਕ ਸਭਾ ਮੈਂਬਰਾਂ ਦੇ ਨਾਂ ਇਕ ਵੋਟਰ ਵਿਪ ਜਾਰੀ ਕਰਨ ਦਾ ਐਲਾਨ ਕੀਤਾ ਹੈ। ਜਿਸ ਵਿਚ ਇਲਾਕੇ ਦੀ ਸਿਆਸੀ ਪਾਰਟੀਆਂ ਦੇ ਲੋਕ ਸਭਾ ਮੈਂਬਰਾਂ ਨੂ ਲੋਕਾਂ ਦੀਆਂ ਵੋਟਾਂ ਲੈ ਕੇ ਸੰਸਦ ਮੈਂਬਰ ਬਣੇ ਹੋਣ ਦੇ ਬਾਵਜੂਦ ਕਿਸਾਨਾਂ ਦੀ ਆਵਾਜ਼ ਬੁਲੰਦ ਨਹੀਂ ਕਰਨ ਬਾਰੇ ਤਾੜਨਾ ਕੀਤੀ ਜਾਵੇਗੀ। ਸਾਰੇ ਸੰਸਦ ਮੈਂਬਰਾਂ ਨੂੰ ਹਦਾਇਤ ਦਿੱਤੀ ਜਾਵੇਗੀ ਕਿ ਉਹ ਖੁਦ ਸੈਸ਼ਨ ਦਾ ਵਾਕ ਆਊਟ ਨਾ ਕਰਨ ਕਿਉਂਕਿ ਇਸ ਤਰਾਂ ਸਰਕਾਰ ਨੂੰ ਆਪਣੀਆਂ ਨੀਤੀਆਂ ਲਾਗੂ ਕਰਨ ਦਾ ਮੌਕਾ ਮਿਲ ਜਾਂਦਾ ਹੈ।ਪਿਛਲੇ 7 ਮਹੀਨਿਆਂ ਤੋਂ ਕਿਸਾਨ ਲਗਾਤਾਰ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਇਨਸਾਫ਼ ਦੀ ਮੰਗ ਕਰ ਰਹੇ ਹਨ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਲੋਕ ਸਭਾ ਮੈਂਬਰਾਂ ਨੂੰ ਕਿਹਾ ਜਾਵੇਗਾ ਕਿ ਉਹ ਸੰਸਦ ਦੇ ਇਜਲਾਸ ਦੌਰਾਨ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਦਬਾਅ ਪਾਉਣ ਤੇ ਉਦੋਂ ਤੱਕ ਜਦੋਂ ਤੱਕ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਨਾ ਲਵੇ। ਵੋਟਰ ਵਿਪ ਵਿਚ ਚਿਤਾਵਨੀ ਦਿੱਤੀ ਜਾਵੇਗੀ ਕਿ ਜੇਕਰ ਹੁਣ ਵੀ ਪਾਰਟੀਆਂ ਜਾਂ ਲੋਕਸਭਾ ਮੇਂਬਰ ਕਿਸਾਨਾਂ ਦੇ ਹੱਕ ਲਈ ਸੰਸਦ ਵਿਚ ਅਵਾਜ਼ ਨਾ ਚੁੱਕਣਗੇ ਤਾਂ ਆਉਣ ਵਾਲੇ ਸਮੇਂ ਵਿੱਚ ਭਾਜਪਾ ਆਗੂਆਂ ਵਾਂਗ ਉਹਨਾਂ ਦਾ ਵਿਰੋਧ ਵੀ ਕੀਤਾ ਜਾਵੇਗਾ।

Leave a Reply

Your email address will not be published. Required fields are marked *