ਕਿਸਾਨ ਪਿਛਲੇ ਸਾਲ ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚਾ ਲਾ ਕੇ ਡਟੇ ਹੋਏ ਹਨ ਅਤੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਭਾਰਤ ਭਰ ਦੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਆਪਣੇ ਹੱਕਾਂ ਦੀ ਲੜਾਈ ਲਈ ਪਿਛਲੇ ਕਾਫੀ ਲੰਮੇ ਸਮੇਂ ਤੋਂ ਸਰਹੱਦਾਂ ਉਪਰ ਸੰਘਰਸ਼ ਸ਼ੁਰੂ ਕੀਤਾ ਗਿਆ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ ਜਿਸ ਨੂੰ ਦੇਖਦੇ ਹੋਏ ਕਿਸਾਨਾਂ ਵੱਲੋਂ ਆਪਣਾ ਸੰਘਰਸ਼ ਜਾਰੀ ਰੱਖਿਆ ਜਾ ਰਿਹਾ ਹੈ। ਸਰਕਾਰ ਵੱਲੋਂ ਹਜੇ ਵੀ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤੇ ਜਾਣ ਕਾਰਨ ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਚੋਣਾਂ ਵਾਲੇ ਸੂਬਿਆਂ ਵਿੱਚ ਜਾ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਕੇਂਦਰ ਸਰਕਾਰ ਨੂੰ ਉਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। 6 ਮਹੀਨੇ ਪੂਰੇ ਹੋਣ ਤੇ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ 26 ਮਈ ਨੂੰ ਕਾਲਾ ਦਿਵਸ ਮਨਾਇਆ ਗਿਆ।

ਰੇਲਵੇ ਲਾਈਨ ਨੂੰ ਬੰਦ ਕੀਤਾ ਗਿਆ ਸੀ ਅਤੇ ਰਿਲਾਇੰਸ ਦੇ ਪੇਟ੍ਰੋਲ ਪੰਪ ਬੰਦ ਕੀਤੇ ਗਏ ਸਨ ਅਤੇ ਭਾਜਪਾ ਦੇ ਆਗੂਆਂ ਦੇ ਘਰਾਂ ਦੇ ਬਾਹਰ ਵੀ ਘਿਰਾਉ ਕੀਤਾ ਜਾ ਰਿਹਾ ਸੀ ਜੋ ਅੱਜ ਵੀ ਜਾਰੀ ਹੈ। ਕਰੋਨਾ ਦੇ ਚਲਦੇ ਹੋਏ ਕਿਸਾਨਾਂ ਦੀ ਭੀੜ ਨੂੰ ਇਕੱਠੇ ਹੋਣ ਤੋਂ ਰੋਕਿਆ ਜਾ ਰਿਹਾ ਸੀ। ਲੇਕਿਨ ਹੁਣ ਕਰੋਨਾ ਕੇਸਾਂ ਵਿਚ ਕਮੀ ਨੂੰ ਦੇਖਦੇ ਹੋਏ ਜਿੱਥੇ ਮੁੜ ਸਭ ਕੁਝ ਆਮ ਵਾਂਗ ਖੋਲ੍ਹਿਆ ਜਾ ਰਿਹਾ ਹੈ। ਹੁਣ ਦਿੱਲੀ ਪੁਲਿਸ ਵਲੋਂ ਜੰਤਰ ਮੰਤਰ ਤੇ ਸੰਯੁਕਤ ਕਿਸਾਨ ਮੋਰਚਾ ਨੂੰ ਧਰਨੇ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਉਥੇ ਹੀ ਕਰੋਨਾ ਕਾਰਨ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਦਿੱਲੀ ਪੁਲਿਸ ਵਲੋਂ ਮਿਲੀ ਇਸ ਇਜਾਜ਼ਤ ਦੇ ਅਨੁਸਾਰ ਕਿਸਾਨ ਜਥੇਬੰਦੀਆਂ 22 ਜੁਲਾਈ ਤੋ 9 ਅਗਸਤ ਤੱਕ ਸਵੇਰੇ 11 ਤੋਂ 5 ਵਜੇ ਸ਼ਾਮ ਤੱਕ ਧਰਨਾ ਪ੍ਰਦਰਸ਼ਨ ਕਰ ਸਕਦੀਆਂ ਹਨ, ਜਿਥੇ 200 ਕਿਸਾਨ ਹਿੱਸਾ ਲੈ ਸਕਣਗੇ । ਕਰੋਨਾ ਦੀ ਤੀਜੀ ਲਹਿਰ ਦੇ ਖ਼ਤਰੇ ਨੂੰ ਦੇਖਦੇ ਹੋਏ ਕਿਸਾਨਾਂ ਦੀ ਗਿਣਤੀ 200 ਤਕ ਹੀ ਰੱਖੀ ਗਈ ਹੈ।

Leave a Reply

Your email address will not be published. Required fields are marked *