ਅਦਾਕਾਰ ਦੀਪ ਸਿੱਧੂ ਦੀ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਅੰਤਮ ਅਰਦਾਸ ਏ । ਇਸ ਅੰਤਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਦੂਰ ਦੂਰ ਤੋਂ ਲੋਕ ਪਹੁੰਚ ਰਹੇ ਨੇ। ਅੰਮ੍ਰਿਤਸਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ ਸ੍ਰੀ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋਇਆ ਏ ਜੋ ਦੀਪ ਸਿੱਧੂ ਦੀ ਅੰਤਮ ਅਰਦਾਸ ਵਿੱਚ ਸ਼ਾਮਲ ਹੋਣਗੇ । ਇਸ ਮੌਕੇ ਨੌਜਵਾਨਾ ਨੇ ਕਿਹਾ ਕਿ ਬੇਸ਼ੱਕ ਦੀਪ ਸਿੱਧੂ ਇਸ ਦੁਨੀਆ ਵਿਚ ਨਹੀਂ ਰਹੇ, ਪਰ ਉਹਨਾ ਵੱਲੋਂ ਜਗਾਈ ਅਲਖ ਨੂੰ ਮੁੱਖ ਰੱਖ ਅੱਜ ਨੌਜਵਾਨ ਉਹਨਾਂ ਦੀ ਰਾਹ ’ਤੇ ਚੱਲ ਰਿਹਾ ਏ। ਅੰਮ੍ਰਿਤਸਰ ਤੋਂ ਰਵਾਨਾ ਹੋਏ ਇਸ ਕਾਫਲੇ ਦਾ ਜਲੰਧਰ ਵਿੱਚ ਵੀ ਸਵਾਘਤ ਹੋਇਆ ਏ …ਦੱਸ ਦਈਏ ਕਿ ਕੁਝ ਦਿਨ ਪਹਿਲਾਂ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ।
Fatehgarh Sahib|ਦੀਪ ਸਿੱਧੂ ਦੀ ਅੰਤਮ ਅਰਦਾਸ ’ਚ ਸ਼ਾਮਲ ਹੋਣ ਲਈ ਨੌਜਵਾਨਾਂ ਦਾ ਅਇਆ ਹੜ੍ਹ

