ਚੰਡੀਗੜ੍ਹ ਦੇ ਮੌਸਮ ਵਿਭਾਗ ਵੱਲੋਂ ਸੂਚਿਤ ਕੀਤਾ ਗਿਆ ਸੀ ਕਿ ਆਉਣ ਵਾਲੇ ਅਗਲੇ ਦੋ-ਤਿੰਨ ਦਿਨ ਦੌਰਾਨ ਪੰਜਾਬ ਦੇ ਅਲਗ-ਅਲਗ ਖੇਤਰਾਂ ਅਤੇ ਵਿੱਚ ਮੌਨਸੂਨ ਦੀ ਬਾਰਿਸ਼ ਨਾਲ ਤਾਪਮਾਨ ਤੋਂ ਰਾਹਤ ਮਿਲੇਗੀ। ਕਿਸਾਨ ਵੀ ਬਿਜਲੀ ਦੇ ਘਾਟੇ ਕਰਕੇ ਬੋਹੋਤ ਪਰੇਸ਼ਾਨ ਸੀ ਅਤੇ ਰੱਬ ਤੋਂ ਆਸਾਂ ਲਾਈ ਬੈਠੇ ਸੀ। ਬੀਤੇ ਦੋ ਦਿਨਾਂ ਤੋਂ ਪੰਜਾਬ ਦੇ ਕਈ ਖੇਤਰਾਂ ਵਿੱਚ ਹੋ ਰਹੀ ਬਰਸਾਤ ਨੇ ਲੋਕਾਂ ਨੂੰ ਗਰਮੀ ਤੋਂ ਭਾਰੀ ਰਾਹਤ ਦਿਵਾਈ ਹੈ। ਪੰਜਾਬ ਦੇ ਮੌਸਮ ਵਿਚ ਕਾਫੀ ਬਦਲਾਅ ਦੇਖਿਆ ਜਾ ਰਿਹਾ ਹੈ। ਪੰਜਾਬ ਵਿੱਚ ਕਈ ਥਾਵਾਂ ਤੇ ਮੀਂਹ ਨੇ ਜਲ-ਥਲ ਕਰਵਾ ਦਿੱਤੀ ਹੈ। ਰੁੱਖਾਂ ਦੇ ਟੁੱਟਣ ਕਾਰਨ ਬਿਜਲੀ ਦੀ ਸਪਲਾਈ ਵਿੱਚ ਵੀ ਵਿਘਨ ਪਿਆ ਹੈ। ਅੰਮ੍ਰਿਤਸਰ ਸਾਹਿਬ ਵਿੱਚ ਹੋਈ ਤੇਜ਼ ਬਰਸਾਤ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ ਹੈ। ਨਾਲ ਹੀ ਭਾਰੀ ਬਰਸਾਤ, ਤੇਜ਼ ਹਨੇਰੀ ਅਤੇ ਝੱਖੜ ਕਾਰਨ ਬਿਜਲੀ ਦੀ ਸਪਲਾਈ ਠੱਪ ਹੋ ਗਈ ਹੈ। ਖੇਮਕਰਨ ਤੇ ਵਿੱਚ ਵੀ ਹੋਈ ਭਾਰੀ ਬਰਸਾਤ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਪਹਾੜੀ ਖੇਤਰਾਂ ਵਿੱਚ ਹੋਈ ਬਰਸਾਤ ਦੇ ਕਾਰਨ ਪਾਣੀ ਦਾ ਪੱਧਰ ਵਧ ਗਿਆ ਹੈ ਜਿਸ ਨਾਲ ਖ਼ਤਰਾ ਵੀ ਵਧ ਰਿਹਾ ਹੈ।

ਜਿਸ ਕਾਰਨ ਹੜ ਵਰਗੀ ਸਥਿਤੀ ਬਣ ਗਈ ਹੈ। ਕੱਲ ਹਿਮਾਚਲ ਵਿੱਚ ਹੋਈ ਭਾਰੀ ਬਾਰਿਸ਼ ਕਾਰਣ ਇੱਹ ਡਰ ਜਤਾਇਆ ਜਾ ਰਿਹਾ ਹੈ। ਇੱਹ ਪਾਣੀ ਹੁਣ ਪੰਜਾਬ ਦੇ ਵਿੱਚ ਆ ਸਕਦਾ ਹੈ। ਜਿਸ ਕਾਰਨ ਪ੍ਰਸ਼ਾਸਨ ਵੱਲੋਂ ਵੱਡਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਰਾਵੀ ਦਰਿਆ ਅਤੇ ਹੋਰ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਕਿਨਾਰੇ ਵਸੇ ਪਿੰਡਾਂ ਦੇ ਲੋਕਾਂ ਨੂੰ ਇਸ ਸੰਬੰਧੀ ਅਲਰਟ ਜਾਰੀ ਕੀਤਾ ਗਿਆ ਹੈ ਤਾਂ ਜੋ ਉਹ ਰਾਤ ਦੇ ਸਮੇਂ ਤੋਂ ਪਹਿਲਾਂ ਹੀ ਆਪਣਾ ਕੰਮ ਕਰ ਸਕਣ ਅਤੇ ਸੁਰੱਖਿਅਤ ਸਥਾਨਾਂ ਤੇ ਚਲੇ ਜਾਣ। ਲੋਕਾਂ ਨੂੰ ਭਾਰੀ ਗਰਮੀ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉੱਥੇ ਹੀ ਬਰਸਾਤ ਦੇ ਆ ਜਾਣ ਨਾਲ ਵੀ ਲੋਕਾਂ ਲਈ ਡਰ ਵਰਗਾ ਮਾਹੌਲ ਪੈਦਾ ਹੋ ਜਾਂਦਾ ਹੈ। ਵਧੇਰੇ ਬਰਸਾਤ ਹੋਣ ਦੇ ਕਾਰਨ ਪਾਣੀ ਦੇ ਵਧਦੇ ਪੱਧਰ ਨੂੰ ਲੈ ਕੇ ਵੀ ਲੋਕਾਂ ਵਿਚ ਅਸੁਰੱਖਿਆ ਮਹਿਸੂਸ ਕੀਤੀ ਜਾਂਦੀ ਹੈ। ਜਿਸ ਕਾਰਨ ਬਹੁਤ ਸਾਰੇ ਹਾਦਸੇ ਵਾਪਰਣ ਦਾ ਖ-ਤ-ਰਾ ਵੀ ਹਰ ਸਮੇਂ ਬਣਿਆ ਰਹਿੰਦਾ ਹੈ।ਅਜਨਾਲਾ ਅਤੇ ਹੋਰ ਸ਼ਹਿਰਾਂ ਵਿੱਚ ਫਲੱਡ ਕੰਟਰੋਲ ਰੂਮ ਦਾ ਨੰਬਰ ਸਥਾਪਤ ਕੀਤਾ ਗਿਆ ਹੈ। ਜਿਸ ਉਪਰ ਕਿਸੇ ਵਕ਼ਤ ਵੀ ਲੋਕ ਸੰਪਰਕ ਕਰ ਸਕਦੇ ਹਨ। ਦਰਿਆ ਦੇ ਕਿਨਾਰੇ ਤੇ ਰਹਿੰਦੇ ਲੋਕਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *