ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿਦੇਸ਼ ਜਾਣ ਦਾ ਰੁਝਾਨ ਅੱਜ ਦੇ ਹਰ ਨੌਜਵਾਨ ਵਿੱਚ ਹੈ। ਭਾਰਤ ਵਿੱਚ ਰੋਜ਼ਗਾਰ ਦੀ ਕਮੀਵੀ ਵਿਦੇਸ਼ਾਂ ਵੱਲ ਰੁੱਖ ਦਾ ਇੱਕ ਅਹਿਮ ਕਾਰਣ ਹੈ ਕਿਉਂਕਿ ਉੱਥੇ ਜਾ ਕੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਦੇ ਹਨ। ਕਰੋਨਾ ਦੇ ਦੌਰ ਵਿੱਚ ਲੋਕਾਂ ਨੂੰ ਕਈ ਕੰਮਾਂ ਲਈ ਇੰਤਜ਼ਾਰ ਵੀ ਕਰਨਾ ਪੈ ਰਿਹਾ ਹੈ। ਕਈ ਲੋਕ ਮਜਬੂਰੀ ਦੇ ਕਾਰਨ ਵਿਦੇਸ਼ਾਂ ਦਾ ਰੁੱਖ ਕਰਦੇ ਹਨ ਅਤੇ ਕੁਝ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ। ਜਿਆਦਾ ਭਾਰਤੀ ਕੈਨੇਡਾ ਜਾਂ ਇੰਗਲੈਂਡ ਜਾ ਕੇ ਰਾਜ਼ੀ ਹਨ ਕਿਉਂਕਿ ਉਥ੍ਹੇ ਦੀ ਵਾਤਾਵਰਨ ਦੀ ਸੁੰਦਰਤਾ ਮਨ ਮੋਹ ਲੈਂਦੀ ਹੈ। ਪਿਛਲੇ ਦਿਨਾਂ ਤੋਂ ਕਰੋਨਾ ਦੇ ਵਾਧੇ ਨੂੰ ਰੋਕਣ ਲਈ ਕੌਮਾਂਤਰੀ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਸ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆਈਆਂ ਸਨ। ਯਾਤਰੀਆ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਕੁਝ ਖਾਸ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ ਤਾਂਕਿ ਫੱਸੇ ਹੋਏ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਲ ਤਕ ਪਹੁੰਚਾਇਆ ਜਾ ਸਕੇ। ਕੈਨੇਡਾ ਸਰਕਾਰ ਵੱਲੋਂ ਲੋਕਾਂ ਲਈ ਰਾਹਤ ਦੀ ਖਬਰ ਸਾਹਮਣੇ ਆਈ ਹੈ ਜੋ ਕੈਨੇਡਾ ਜਾਣ ਲਈ ਲੰਮੇਂ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ। ਕੈਨੇਡਾ ਸਰਕਾਰ ਵੱਲੋਂ ਕੈਨੇਡਾ ਵਿੱਚ ਆਉਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਐਲਾਨ ਕੀਤਾ ਗਿਆ ਹੈ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਆਪਣੇ ਦੇਸ਼ ਦੀਆਂ ਸੀਮਾਵਾਂ ਨੂੰ 7 ਸਤੰਬਰ ਤੋਂ ਖੋਲੇ ਜਾਣ ਦਾ ਐਲਾਨ ਕਰ ਦਿੱਤਾ ਹੈ। ਜਿਸ ਦੇ ਤਹਿਤ ਹੁਣ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਚੁੱਕੇ ਅੰਤਰਰਾਸ਼ਟਰੀ ਯਾਤਰੀ ਕੈਨੇਡਾ ਆ ਸਕਦੇ ਹਨ। ਕੈਨੇਡਾ ਵੱਲੋਂ ਪਹਿਲਾਂ ਕੁਆਰੰਟੀਨ ਕਰਨ ਦੀ ਯੋਜਨਾ ਲਾਗੂ ਕੀਤੀ ਗਈ ਸੀ ਜਿਸ ਨੂੰ ਹੁਣ ਵੈਕਸੀਨੇਸ਼ਨ ਹੋਣ ਤੋਂ ਬਾਅਦ ਬੰਦ ਕਰ ਦਿੱਤਾ ਗਿਆ ਹੈ। ਜਿਨ੍ਹਾਂ ਲੋਕਾਂ ਵੱਲੋਂ ਕ੍ਰੋਨਾ ਟੀਕਾਕਰਨ ਦੀਆਂ ਫਾਇਜ਼ਰ, ਜਾਨਸਨ ਐਂਡ ਜਾਨਸਨ, ਐਸਟਰਾਜ਼ੇਨੇਕਾ, ਮੌਡਰਨਾ ਜਾਂ ਕੋਵਿਸ਼ੀਲਡ ਵੈਕਸੀਨ ਦੀਆਂ ਦੋ ਡੋਜ਼ ਲੈ ਲਈਆਂ ਗਈਆਂ ਹਨ ਉਹ ਇਮੀਗਰੇਸ਼ਨ ਦੀਆਂ ਸ਼ਰਤਾਂ ਪੂਰੀਆਂ ਕਰਦੇ ਹੋਏ ਕੈਨੇਡਾ ਆ ਸਕਦੇ ਹਨ। ਇਨ੍ਹਾਂ ਸਾਰੀਆਂ ਵੈਕਸੀਨ ਵਿਚੋਂ ਕੋਈ ਵੀ ਇਕ ਵੈਕਸੀਨ ਲਗਵਾ ਚੁੱਕੇ ਲੋਕ ਕੈਨੇਡਾ ਜਾ ਸਕਦੇ ਹਨ। ਕੈਨੇਡਾ ਆਉਣ ਵਾਲੇ ਲੋਕਾਂ ਲਈ ਦੂਜੀ ਡੋਜ਼ ਉਡਾਣ ਭਰਨ ਤੋਂ ਦੋ ਹਫ਼ਤੇ ਪਹਿਲਾਂ ਲੈਣੀ ਲਾਜ਼ਮੀ ਕੀਤੀ ਗਈ ਹੈ।ਕੈਨੇਡਾ ਆਉਣ ਦੀ ਉਡੀਕ ਵਿੱਚ ਬੈਠੇ ਕੈਨੇਡੀਅਨ ਸਿਟੀਜ਼ਨਜ਼,ਇਮੀਗਰੇਸ਼ਨ ਦੀਆਂ ਸ਼ਰਤਾਂ ਪੂਰੀਆਂ ਕਰਦੇ ਵਰਕ ਪਰਮਿਟ, ਸਟੱਡੀ ਪਰਮਿਟ, ਸੁਪਰ ਵੀਜ਼ਾ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਕੈਨੇਡਾ ਪਹੁੰਚ ਕੇ ਇੱਕ ਹਫਤੇ ਬਾਅਦ ਕਰੋਨਾ ਟੈਸਟ ਕਰਵਾਉਣ ਦੀ ਸ਼ਰਤ ਨੂੰ ਵੀ ਹਟਾ ਦਿੱਤਾ ਗਿਆ ਹੈ। ਪਹਿਲੇ ਪੜਾਅ ਦੌਰਾਨ ਕੈਨੇਡਾ ਸਰਕਾਰ ਨੇ 9 ਅਗਸਤ 2021 ਅਮਰੀਕੀ ਨਾਗਰਿਕਾਂ ਅਤੇ ਸਥਾਨਕ ਵਾਸੀਆਂ ਨੂੰ ਆਪਣੇ ਦੇਸ਼ ਵਿੱਚ ਐਂਟਰੀ ਦੇਣ ਦਾ ਐਲਾਨ ਕੀਤਾ ਹੈ। ਕੈਨੇਡਾ ਸਰਕਾਰ ਵੱਲੋਂ ਅਜੇ 21 ਅਗਸਤ 2021 ਤਕ ਭਾਰਤ ਤੋਂ ਆਉਣ ਵਾਲੇ ਜਹਾਜ਼ਾਂ ਉੱਪਰ ਰੋਕ ਲਗਾਈ ਗਈ ਸੀ। ਦੂਜੀ ਡੋਜ਼ ਕੈਨੇਡਾ ਆਉਣ ਤੋਂ ਕਰੀਬ 14 ਦਿਨ ਪਹਿਲਾਂ ਲਈ ਹੋਣੀ ਲਾਜ਼ਮੀ ਕੀਤੀ ਗਈ ਹੈ।

Leave a Reply

Your email address will not be published. Required fields are marked *