• ਮੰਗਲਵਾਰ. ਮਾਰਚ 21st, 2023

ਅੰਮ੍ਰਿਤਸਰ ‘ਚ ਹੋਣ ਜਾ ਰਹੇ ਜੀ 20 ਸੰਮੇਲਨ ਨੂੰ ਲੈ ਕੇ ਜਿਥੇ ਸਰਕਾਰ ਵੱਲੋਂ ਆਉਣ ਵਾਲੇ ਮਹਿਮਾਨਾਂ ਦੇ ਸਵਾਗਤ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਉਥੇ ਹੀ ਸੁਰੱਖਿਆ ਨੂੰ ਲੈ ਕੇ ਵੀ ਖਾਸ ਇੰਤਜ਼ਾਮ ਕੀਤੇ ਗਏ ਨੇ। ਪੰਜਾਬ ਪੁਲਿਸ, ਪੈਰਾ ਮਿਲਟਰੀ ਫੋਰਸ ਅਤੇ ਸੀਆਈਐਸਐਫ ਦੇ ਜਵਾਨਾਂ ਵੱਲੋਂ ਚੱਪੇ ਚੱਪੇ ਤੇ ਨਜ਼ਰ ਬਣਾਈ ਹੋਈ ਹੈ ਅਤੇ ਥਾਂ-ਥਾਂ ਤੇ ਨਾਕੇ ਲਗਾਏ ਗਏ ਨੇ।

ਅੰਮ੍ਰਿਤਸਰ ਵਿੱਚ ਹੋਣ ਜਾ ਰਹੀ ਜੀ-20 ਮੀਟਿੰਗ ਦੇ ਸਬੰਧ ਵਿੱਚ ਅੱਜ ਅੰਮ੍ਰਿਤਸਰ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ, ਜਿਸ ਦੌਰਾਨ ਪੰਜਾਬ ਪੁਲਿਸ, ਪੈਰਾ ਮਿਲਟਰੀ ਫੋਰਸ, ਸੀ.ਆਰ.ਪੀ.ਐਫ ਦੀਆਂ ਟੀਮਾਂ ਨੇ ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਫਲੈਗ ਮਾਰਚ ਕੀਤਾ। ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਜੀ-20 ਲਈ ਅੰਮ੍ਰਿਤਸਰ ਵਿੱਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਅਤੇ ਇਹ ਫਲੈਗ ਮਾਰਚ ਅਮਨ-ਕਾਨੂੰਨ ਬਣਾਈ ਰੱਖਣ ਲਈ ਕੀਤਾ ਗਿਆ ਹੈ। ਉਹ ਉਨ੍ਹਾਂ ‘ਤੇ ਕੋਈ ਮੁਸ਼ਕਿਲ ਨਹੀਂ ਆਉਣ ਦੇਣਗੇ। ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਗਲਤ ਕੰਮਾਂ ਤੋਂ ਬਾਜ਼ ਨਾ ਆਏ ਤਾਂ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।