ਬਠਿੰਡਾ ਪੁਲਿਸ ਵੱਲੋਂ ਬੀਤੇ ਦਿਨੀ ਕਾਬੂ ਕੀਤੇ ਗਏ ਗੋਲਡੀ ਬਰਾੜ ਦੇ 2 ਸਾਥੀ ਹਰਦੀਪ ਸਿੰਘ ਅਤੇ ਮਲਕੀਤ ਨੇ ਪੁੱਛਗਿੱਛ ਦੌਰਾਨ ਵੱਡਾ ਖੁਲਾਸਾ ਕੀਤਾ ਹੈ ਅਤੇ ਉਨਾਂ ਵੱਲੋਂ ਇਹ ਕਬੂਲ ਕੀਤਾ ਹੈ ਕਿ ਅੰਮ੍ਰਿਤਸਰ ਐਨਕਾਉਂਟਰ ‘ਚ ਢੇਰ ਕੀਤੇ ਗਏ ਗੈਂਗਸਟਰ ਜਗਰੂਪ ਰੂਪਾ ਅਤੇ ਮੰਨੂ ਕੁੱਸਾ ਨੂੰ ਲੁਕਾਉਣ ਵਿਚ ਐਨਾਂ ਗੈਂਗਸਟਰਾਂ ਵੱਲੋਂ ਹੀ ਮਦਦ ਕੀਤੀ ਗਈ ਸੀ ਅਤੇ ਪੰਜਾਬੀ ਯੂਨੀਵਰਸਿਟੀ ਦੇ ਨਜ਼ਦੀਕ ਕੋਠੀ ਕਿਰਾਏ ਤੇ ਲੈਕੇ ਰੂਪਾ ਅਤੇ ਕੁੱਸਾ ਨੂੰ ਲੁੱਕਣ ਵਿਚ ਮਦਦ ਕੀਤੀ ਗਈ ਸੀ। ਇਸਦੇ ਨਾਲ ਹੀ ਮੂਸੇਵਾਲਾ ਦੇ ਕਤਲ ਵਿਚ ਵਰਤੇ ਗਏ ਹਥਿਆਰਾਂ ਨੂੰ ਵੀ ਹਰਦੀਪ ਅਤੇ ਮਲਕੀਤ ਨੇ ਏਧਰ ਉਧਰ ਕੀਤੇ ਨੇ ਜਿਨਾਂ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ
ਤੁਹਾਨੂੰ ਐਥੇ ਦਸ ਦੇਇਏ ਕਿ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਪੰਜਾਬ ਪੁਲਿਸ ਲਗਾਤਾਰ ਇੱਕ ਤੋਂ ਇੱਕ ਵੱਡੀ ਕਾਮਯਾਬੀ ਹਾਸਿਲ ਕਰਦੇ ਹੋਏ ਮੂਸੇਵਾਲਾ ਕਤਲਕਾਂਡ ਦੇ ਮੁੱਖ ਸ਼ਾਰਪ ਸ਼ੂਟਰ ਦੇ ਐਨਕਾਉਂਟਰ ‘ਚ ਮਾਰੇ ਜਾਣ ਤੋਂ ਬਾਅਦ ਪੰਜਾਬ ਪਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗੋਲਡੀ ਬਰਾੜ ਦੇ 2 ਸਾਥੀਆਂ ਨੂੰ ਬਠਿਡਾ ਤੋਂ ਕਾਬੂ ਕੀਤਾ ਗਿਆ ਹੈ ਜਿਨਾਂ ਕੋਲੋਂ ਵੱਡੀ ਮਾਤਰਾ ‘ਚ ਅਸਲਾ ਵੀ ਬਰਾਮਦ ਕੀਤਾ ਗਿਆ ਹੈ
ਗੈਂਗਸਟਰ ਗੋਲਡੀ ਬਰਾੜ ਅਤੇ ਅਨਮੋਲ ਬਿਸ਼ਨੋਈ ਨੂੰ ਇੱਕ ਹੋਰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਉਨ੍ਹਾਂ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਸ਼ੂਟਰ ਬਠਿੰਡਾ ਦੇ ਪਿੰਡ ਪਥਰਾਲਾ ਰਾਹੀਂ ਹਰਿਆਣਾ ਨੂੰ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ,
ਫੜੇ ਗਏ ਵਿਅਕਤੀਆਂ ਦੀ ਪਛਾਣ ਮਲਕੀਤ ਸਿੰਘ ਉਰਫ ਕਿੱਟਾ ਵਾਸੀ ਪਿੰਡ ਭੈਣੀ ਅਤੇ ਹਰਦੀਪ ਸਿੰਘ ਉਰਫ਼ ਮਾਮਾ ਵਾਸੀ ਪਿੰਡ ਆਕਲੀਆ ਜਲਾਲ ਬਠਿੰਡਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਿਕ ਇਹ ਦੋਵੇਂ ਮੁਲਜ਼ਮ ਕਈ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਚੁੱਕੇ ਨੇ ਅਤੇ ਪੰਜਾਬ ਪੁਲਿਸ ਨੂੰ ਕਤਲ ਵਰਗੇ ਅਪਰਾਧਾਂ ਦੇ ਮਾਮਲਿਆਂ ਵਿੱਚ ਇਹਨਾਂ ਸ਼ੂਟਰਾਂ ਦੀ ਭਾਲ ਕੀਤੀ ਜਾ ਰਹੀ ਸੀ । ਪੁਲਿਸ ਨੇ ਇਨ੍ਹਾਂ ਕੋਲੋਂ ਸੱਤ ਪਿਸਤੌਲ (ਛੇ .32 ਬੋਰ ਅਤੇ ਇੱਕ .30 ਬੋਰ) ਸਮੇਤ ਅਸਲਾ ਅਤੇ ਇੱਕ ਏਐਸਆਈ ਰੈਂਕ ਦੀ ਪੁਲਿਸ ਵਰਦੀ ਵੀ ਬਰਾਮਦ ਕੀਤੀ ਹੈ ਅਤੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ ਜਿਸਦੀ ਵਰਤੋਂ ਕਰਦਿਆਂ ਉਹ ਭੱਜਣ ਦੀ ਫਿਰਾਕ ਵਿੱਚ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੋਲਡੀ ਬਰਾੜ ਦੇ ਇਹਨਾਂ ਦੋ ਸਾਥੀਆਂ ਵੱਲੋਂ ਮੋਟਰਸਾਈਕਲ ‘ਤੇ ਵੱਡੀ ਗਿਣਤੀ ਵਿੱਚ ਹਥਿਆਰ ਲੈ ਕੇ ਰਾਜ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ।ਜਿਸਦੀ ਸੂਚਨਾਂ ਦੀ ਆਧਾਰ ‘ਤੇ ਏ.ਜੀ.ਟੀ.ਐਫ ਨੇ ਬਠਿੰਡਾ ਪੁਲਿਸ ਨਾਲ ਮਿਲ ਕੇ ਪਿੰਡ ਪਥਰਾਲਾ ‘ਤੇ ਨਾਕਾਬੰਦੀ ਕੀਤੀ ਗਈ ਜਿਸਤੋਂ ਬਾਅਦ ਇਅਤੇ ਉਹ ਦੋਵੇ ਸ਼ੂਟਰਾਂ ਨੂੰ ਕਾਬੂ ਕਰ ਲਿਆ ਗਿਆ । ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮਾਂ ਨੇ ਗੋਲਡੀ ਬਰਾੜ ਦੇ ਇਸ਼ਾਰਿਆਂ ‘ਤੇ ਰਾਜਸਥਾਨ ਦੇ ਗੈਂਗਸਟਰ ਕੈਲਾਸ਼ ਮੰਜੂ ਜੇਲ ਤੋਂ ਬਾਹਰ ਆਉਣ ਬਾਅਦ ਉਸਦਾ ੇ ਕਤਲ ਕਰਨ ਦੀ ਅਸਫਲ ਕੋਸ਼ਿਸ਼ ਕੀਤੀ ਗਈ ਸੀ।
ਇਸ ਦੇ ਚਲਦੇ ਪੰਜਾਬ ਦੇ ਡੀ.ਜੀ.ਪੀ.ਗੌਰਵ ਯਾਦਵ ਨੇ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਕੀਤੀ ਜਾ ਰਹੀ ਜੰਗ ਵਿੱਚ ਪ੍ਰਾਪਤੀਆਂ ਦੀ ਸੂਚੀ ਵਿੱਚ ਇਹ ਇੱਕ ਹੋਰ ਵਾਧਾ ਹੈ।
ਅਤੇੇ ਪੰਜਾਬ ਨੂੰ ਗੈਂਗਸਟਰਵਾਦ ਤੋਂ ਮੁਕਤ ਬਣਾਉਣ ਲਈ ਪੰਜਾਬ ਪਲਿਸ ਏ.ਜੀ.ਟੀ.ਐੱਫ. ਦੀ ਟੀਮ ਦੀ ਕੋਸ਼ਿਸ਼ ਹਮੇਸ਼ਾ ਜਾਰੀ ਰਹੇਗੀ ।